Punjab

ਕੱਲ੍ਹ ਤੋਂ ਸੂਬੇ ’ਚ ਕਣਕ ਦੀ ਖ਼ਰੀਦ ਸ਼ੁਰੂ, 1,864 ਮੰਡੀਆਂ ਤੇ ਖ਼ਰੀਦ ਕੇਂਦਰਾਂ ’ਚ ਸਾਰੇ ਪ੍ਰਬੰਧ ਪੂਰੇ; 24 ਘੰਟੇ ਦੌਰਾਨ ਕਿਸਾਨਾਂ ਦੇ ਖਾਤੇ ’ਚ ਆਉਣਗੇ ਰੁਪਏ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 31 ਮਾਰਚ-ਪਹਿਲੀ ਅਪ੍ਰੈਲ ਤੋਂ ਸੂਬੇ ਭਰ ਵਿਚ ਹੋਣ ਵਾਲੀ ਕਣਕ ਦੀ ਖ਼ਰੀਦ ਲਈ ਸਰਕਾਰ ਪੂਰੀ ਤਰ੍ਹਾਂ ਨਾਲ ਤਿਆਰ ਹੈ। ਪੰਜਾਬ ਸਰਕਾਰ ਦੇ ਖ਼ੁਰਾਕ ਵੰਡ ਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿਚ ਸਾਰੇ ਪ੍ਰਬੰਧ ਪੂਰੇ ਹੋ ਚੁੱਕੇ ਹਨ। ਹੁਣ ਸਿਰਫ਼ ਕਿਸਾਨਾਂ ਦੇ ਆਉਣ ਦਾ ਇੰਤਜ਼ਾਰ ਹੈ। ਕਣਕ ਦੀ ਖ਼ਰਦੀ ਲਈ 28 ਹਜ਼ਾਰ ਕਰੋੜ ਦੀ ਕੈਸ਼ ਕ੍ਰੈਡਿਟ ਲਿਮਟ (ਸੀਸੀਐੱਲ) ਦਾ ਪੁਖ਼ਤਾ ਪ੍ਰਬੰਧ ਕਰ ਲਿਆ ਗਿਆ ਹੈ। ਕਿਸਾਨਾਂ ਨੂੰ ਇਸ ਵਾਰ ਫ਼ਸਲ ਦੇ ਪੈਸੇ ਮਿਲਣ ਵਿਚ ਕੋਈ ਦਿੱਕਤ ਨਹੀਂ ਹੋਵੇਗੀਫ਼ਸਲ ਦੀ ਪੂਰੀ ਕੀਮਤ 24 ਘੰਟੇ ਦੇ ਅੰਦਰ, ਐੱਮਐੱਸਪੀ ਦੇ ਮੁਤਾਬਕ ਖਾਤਿਆਂ ਵਿਚ ਪਹੁੰਚ ਜਾਵੇਗੀ। ਕਟਾਰੂਚੱਕ ਨੇ ਕਿਹਾ ਕਿ ਸਾਰੀਆਂ ਮੰਡੀਆਂ ਵਿਚ ਹਰ ਜਗ੍ਹਾ ਠੀਕ ਮਾਤਰਾ ਵਿਚ ਬਾਰਦਾਨਾ ਪਹੁੰਚਾ ਦਿੱਤਾ ਗਿਆ ਹੈ। ਸਾਰੀਆਂ 1,864 ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਕੋਈ ਦਿੱਕਤ ਨਾ ਹੋਵੇਮੰਡੀਆਂ ਵਿਚ ਪਾਣੀ ਤੋਂ ਲੈ ਕੇ ਮੈਡੀਕਲ ਟ੍ਰੀਟਮੈਂਟ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। ਲਗਪਗ 700 ਕੱਚੀਆਂ ਮੰਡੀਆਂ ਜਿਨ੍ਹਾਂ ਨੂੰ ਆਰਜ਼ੀ ਮੰਡੀਆਂ ਕਿਹਾ ਜਾਂਦਾ ਹੈ, ਉਨ੍ਹਾਂ ਨੂੰ ਵੀ ਤਿਆਰ ਕਰ ਲਿਆ ਗਿਆ ਹੈ ਤਾਂ ਕਿ ਲੋੜ ਪੈਣ ’ਤੇ ਉਨ੍ਹਾਂ ਦਾ ਇਸਤੇਮਾਲ ਕੀਤਾ ਜਾ ਸਕੇ। ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਸਾਰੇ ਵਿਭਾਗਾਂ ਨੂੰ ਸਰਕਾਰ ਵੱਲੋਂ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਇੱਥੋਂ ਦੇ ਅਰਥਚਾਰੇ ਅਤੇ ਪਿੰਡ ਦਾ ਵਿਕਾਸ ਖੇਤੀ ’ਤੇ ਅਧਾਰਤ ਹੈ। ਇਸ ਲਈ ਕਿਸਾਨਾਂ ਦੀ ਤਰੱਕੀ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ।ਇਸ ਤੋਂ ਇਲਾਵਾ ਬਿਨਾਂ ਰੁਕਾਵਟ ਬਿਜਲੀ ਸਪਲਾਈ ਲਈ ਬਿਜਲੀ ਬੋਰਡ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਡੀਜੀਪੀ ਪੰਜਾਬ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਨਾਲ ਸਬੰਧਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਤਾਂ ਕਿ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇਮੰਡੀਆਂ ਵਿਚ ਚੰਗੇ ਪ੍ਰਬੰਧ ਯਕੀਨੀ ਬਣਾਉਣ ਲਈ ਮੈਂ ਲਗਾਤਾਰ ਮੰਤਰੀ ਦੇ ਤੌਰ ’ਤੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਰਿਹਾ ਹਾਂ ਅਤੇ ਸਬੰਧਤ ਅਫਸਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਿਹਾ ਹਾਂ। ਇਸ ਵਾਰ ਅਸੀਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ।

Related Articles

Leave a Reply

Your email address will not be published. Required fields are marked *

Back to top button