Punjab

ਖਡੂਰ ਸਾਹਿਬ ਹਲਕੇ ‘ਚ ਪਾਠ ਕਰਦੀ ਮਹਿਲਾ ਦਾ ਕਤਲ ਕਰਨ ਦੀ ਮਜੀਠੀਆ ਨੇ ਕੀਤੀ ਨਿਖੇਧੀ, ਕਿਹਾ – ਘਿਨੌਣੀ ਘਟਨਾ ਨੇ ਸਮਾਜ ਨੂੰ ਹਿਲਾ ਕੇ ਰੱਖ ਦਿੱਤਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 12 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਖਡੂਰ ਸਾਹਿਬ ਹਲਕੇ ਦੇ ਪਿੰਡ ਕੰਗ ਵਿਚ ਸਹਿਜ ਪਾਠ ਕਰ ਰਹੀ ਗੁਰਸਿੱਖ ਮਹਿਲਾ ਦਾ ਕਤਲ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਇਸ ਘਟਨਾ ਨੇ ਸਮਾਜ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਪਹਿਲਾਂ ਇਕ ਸਬ ਇੰਸਪੈਕਟਰ ਦਾ ਕਤਲ ਕਰ ਦਿੱਤਾ ਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾਮੌਜੂਦਾ ਘਟਨਾ ਨੇ ਨਾ ਸਿਰਫ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਬਲਕਿ ਇਸ ਨਾਲ ਆਮ ਲੋਕ ਵੀ ਦੁਖੀ ਹਨ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ । ਅਕਾਲੀ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਰਹੱਦੀ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਵਿਰੋਧੀ ਅਨਸਰ ਹਾਲਾਤਾਂ ਦਾ ਫਾਇਦਾ ਨਾ ਚੁੱਕ ਸਕਣ। ਉਨ੍ਵਾਂ ਕਿਹਾ ਕਿ ਮੁੱਖ ਮੰਤਰੀ ਨੂੰ ਜਾਂ ਤਾਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ।

Related Articles

Leave a Reply

Your email address will not be published. Required fields are marked *

Back to top button