
ਅੰਮ੍ਰਿਤਸਰ, 13 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਗਿਆ। ਧਾਮੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ-ਸਮੇਂ ‘ਤੇ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ਮੁਲਾਜ਼ਮਾਂ ਨੂੰ ਤਿੰਨ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਗਿਆ।



