ਖੇਡਾਂ ਵਤਨ ਪੰਜਾਬ ਦੀਆਂ 2025 ਤਹਿਤ ਮਸ਼ਾਲ ਮਾਰਚ ਦਾ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਹੁੰਚਣ ਤੇ ਕੀਤਾ ਗਿਆ ਸਵਾਗਤ
ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਮਿਆਰ ਨੂੰ ਉੱਚਾ ਚੱਕਣ ਲਈ ਕੀਤੇ ਜਾ ਰਹੇ ਹਰ ਸੰਭਵ ਯਤਨ

ਜਸਵਿੰਦਰ ਸਿੰਘ ਸੰਧੂ/ਬਾਲ ਕਿਸ਼ਨ
ਫਿਰੋਜ਼ਪੁਰ, 23 ਅਗਸਤ 2025 : ਪੰਜਾਬ ਸਰਕਾਰ ਦੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੱਕਣ ਲਈ ਹਾਕੀ ਦੇ ਮਹਾਨ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਖੇਡ ਦਿਵਸ ਦੇ ਮਦੇਨਜਰ ਖੇਡਾਂ ਵਤਨ ਪੰਜਾਬ ਦੀਆਂ 2025 ਤਹਿਤ ਪੂਰੇ ਪੰਜਾਬ ਵਿਚ ਮਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਤਹਿਤ ਇਸ ਮਸ਼ਾਲ ਮਾਰਚ ਦਾ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਹੁੰਚਣ ਤੇ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਵਾਗਤ ਕੀਤਾ ਗਿਆ। ਇਸ ਮਸ਼ਾਲ ਮਾਰਚ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਧਾਇਕ ਗੁਰੂਹਰਸਹਾਏ ਸ਼੍ਰੀ ਫੌਜਾ ਸਿੰਘ ਸਰਾਰੀ ਬਤੌਰ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਨੂੰ ਜੀ ਆਇਆ ਕਿਹਾ ਗਿਆ। ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਧਾਇਕ ਗੁਰੂਹਰਸਹਾਏ ਸ਼੍ਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2025 ਕਰਵਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਖੇਡ ਖੇਤਰ ਵਿੱਚ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਸ਼ਾਲ ਮਾਰਚ ਦਾ ਮੁੱਖ ਉਦੇਸ਼ ਵੱਧ ਤੋ ਵੱਧ ਨੌਜਵਾਨਾਂ ਨੂੰ ਖੇਡਾਂ ਬਾਰੇ ਜਾਗਰੂਕ ਕਰਨਾ ਹੈ ਅਤੇ ਪੂਰੇ ਪੰਜਾਬ ਵਿੱਚ ਮਸ਼ਾਲ ਮਾਰਚ ਸਫਲਤਾ ਪੂਰਵਕ ਸੰਪੰਨ ਹੋਣ ਤੇ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਦੇ ਆਗਾਜ ਹੋਣਗੇ।ਇਸ ਦੌਰਾਨ ਇਸ ਮਸ਼ਾਲ ਮਾਰਚ ਨੂੰ ਜ਼ਿਲ੍ਹਾ ਤਰਨਤਾਰਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਰਾਜ ਕਟੋਰਾ, ਖੇਡ ਵਿਭਾਗ ਦੇ ਕੋਚ ਅਤੇ ਦਫਤਰੀ ਸਟਾਫ ਮੌਕੇ ਤੇ ਹਾਜ਼ਰ ਸਨ।



