Punjab

ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਕਿਹਾ, ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਖਿਡਾਰੀ

ਫ਼ਿਰੋਜ਼ਪੁਰ, 4 ਮਾਰਚ (ਜਸਵਿੰਦਰ ਸਿੰਘ ਸੰਧੂ)– ਪੰਜਾਬ ਸਰਕਾਰ ਵੱਲੋਂ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ, ਹਾਕੀ ਸਟੇਡੀਅਮ ਫਿਰੋਜ਼ਪੁਰ, ਸ਼੍ਰੀ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਅਤੇ ਹੈਂਡਬਾਲ ਕੋਚਿੰਗ ਸੈਂਟਰ ਸਤੀਏ ਵਾਲਾ ਤੇ ਤੂਤ ਆਦਿ ਵਿਖੇ ਕੋਚਾਂ ਵੱਲੋਂ ਸਵੇਰ ਅਤੇ ਸ਼ਾਮ ਦੇ ਜਾਗਰੂਕਤਾ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਸੰਬੋਧਨ ਕੀਤਾ, ਉਨ੍ਹਾਂ ਨੂੰ ਵਿਅਕਤੀਗਤ ਪ੍ਰਦਰਸ਼ਨ ਅਤੇ ਸਮਾਜਿਕ ਜੀਵਨ ਦੋਵਾਂ ’ਤੇ ਨਸ਼ਿਆਂ ਦੀ ਵਰਤੋਂ ਦੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕ ਕੀਤਾਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਖਿਡਾਰੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਹੈ। ਇਨ੍ਹਾਂ ਸੈਸ਼ਨਾਂ ਦੌਰਾਨ ਕੋਚ ਗਗਨ ਮਾਟਾ, ਜਗਮੀਤ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਮਨਮੀਤ ਸਿੰਘ ਅਤੇ ਤੇਜਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button