Punjab

ਖੇਤੀਬਾੜੀ ਵਿਭਾਗ ਗੁਰੂਹਰਸਹਾਏ ਵੱਲੋਂ ਬਲਾਕ ਪਧੱਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

ਬਾਲ ਕਿਸ਼ਨ

ਫ਼ਿਰੋਜ਼ਪੁਰ, 1 ਅਕਤੂਬਰਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਦਫ਼ਤਰ ਗੁਰੂਹਰਸਹਾਏ ਦੇ ਅਧਿਕਾਰੀਆਂ ਵੱਲੋਂ ਪਿੰਡ ਸਵਾਹ ਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਸੰਧੂ ਨੇ ਝੋਨੇ ਦੇ ਉੱਲੀ ਰੋਗਾਂ ਬਾਰੇ ਦੱਸਿਆ ਅਤੇ ਇਨ੍ਹਾਂ ਰੋਗਾਂ ਦੀ ਰੋਕਥਾਮ ਲਈ ਨੁਕਤੇ ਸਾਂਝੇ ਕੀਤੇ। ਉਸ ਤੋਂ ਉਪਰੰਤ ਝੋਨੇ ਦੀ ਪਰਾਲੀ ਜਮੀਨ ਵਿੱਚ ਵਾਹੁਣ ਦੇ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਿਆ ਗਿਆ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਨਿਪਟਾਰੇ ਲਈ ਦਿੱਤੇ ਜਾਂਦੇ ਸਬਸਿਡੀ ਸੰਦਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਕਿਸਾਨਾਂ ਨੂੰ ਅਪੀਲ ਕੀਤੀ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਸੰਦੀਪ ਕੁਮਾਰ ਨੇ ਮਿੱਟੀ ਅਤੇ ਪਾਣੀ ਪਰਖ ਦੀ ਅਹਿਮੀਅਤ ਬਾਰੇ ਦੱਸਿਆ ਅਤੇ ਨਮੂਨੇ ਲੈਣ ਦੇ ਢੰਗਾਂ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਕੰਬੋਜ ਵੱਲੋ ਕਿਸਾਨਾਂ ਨੂੰ ਐਸ.ਐਮ.ਐਸ. ਵਾਲੀ ਕੰਬਾਈਨ ਨਾਲ ਝੋਨੇ ਦੀ ਵਾਢੀ ਕਰਨ ਦੀ ਅਪੀਲ ਕੀਤੀ ਗਈ। ਅੰਤ ਵਿੱਚ ਰਾਜਬੀਰ ਸਿੰਘ ਬੀਟੀਐਮ ਨੇ ਘਰੇਲੂ ਬਗੀਚੀ ਦੇ ਬਾਰੇ ਦੱਸਦਿਆਂ ਹੋਇਆਂ ਕਿਸਾਨਾਂ ਦਾ ਧੰਨਵਾਦ ਕਰਨ ਉਪਰੰਤ ਇਸ ਕੈਂਪ ਦੀ ਸਮਾਪਤੀ ਕੀਤੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਮਨਜੀਤ ਸਿੰਘ, ਵਰਿੰਦਰ ਪਾਲ ਸਿੰਘ ਸਹਾਇਕ ਟੈਕਨੋਲਜੀ ਮੈਨੇਜਰ ਅਤੇ ਜਰਮਨਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਵੀ ਮੌਜੂਦ ਰਹੇ।

Related Articles

Leave a Reply

Your email address will not be published. Required fields are marked *

Back to top button