Punjab

ਖੇਤੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਖੇਤਾਂ ‘ਚ, ਕਿਸਾਨਾਂ ਨਾਲ ਹੋਏ ਰੂਬਰੂ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 5 ਜੂਨ 2025- ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਗੰਡਾ ਖੇੜੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਥਾਨਕ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀਆਂ ਮੁੱਖ ਮੰਗਾਂ ਅਤੇ ਖੇਤੀਬਾੜੀ ਨਾਲ ਜੁੜੀਆਂ ਚੁਣੌਤੀਆਂ ਬਾਰੇ ਗਹਿਣੀ ਚਰਚਾ ਕੀਤੀ। ਇਸ ਦੌਰਾਨ ਮੰਤਰੀ ਨੇ ਕਿਸਾਨਾਂ ਨੂੰ ਭਲਾਈ ਲਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। “ਵਿਕਸਤ ਖੇਤੀ ਸੰਕਲਪ ਮੁਹਿੰਮ” ਅਧੀਨ ਖੇਤੀਬਾੜੀ ਨੂੰ ਆਧੁਨਿਕ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਯੋਜਨਾਵਾਂ ਉੱਤੇ ਜ਼ੋਰ ਦਿੱਤਾ ਗਿਆ। ਇਹ ਗੱਲਬਾਤ ਕਿਸਾਨ-ਸਰਕਾਰ ਸੰਵਾਦ ਨੂੰ ਮਜ਼ਬੂਤ ਕਰਨ ਅਤੇ ਖੇਤੀਬਾੜੀ ਸੁਧਾਰਾਂ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

Related Articles

Leave a Reply

Your email address will not be published. Required fields are marked *

Back to top button