Punjab

ਗਗਨਦੀਪ ਰੰਧਾਵਾ ਦਾ ਪੋਸਟਮਾਰਟਮ ਜਲਦ, ਪਰਿਵਾਰ ਨੇ ਦਿੱਤੀ ਸਹਿਮਤੀ

ਕੁਝ ਹੀ ਸਮੇਂ ’ਚ ਹੋਵੇਗੀ ਲਾਲਜੀਤ ਭੁੱਲਰ ਦੀ ਪੇਸ਼ੀ

ਅੰਮ੍ਰਿਤਸਰ, 24 ਮਾਰਚ : ਵੇਅਰ ਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਦਾ ਕੁਝ ਦੇਰ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ। ਪਰਿਵਾਰ ਨੇ ਪੋਸਟਮਾਰਟਮ ਦੀ ਕਾਰਵਾਈ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੁਝ ਦੇਰ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਣ ਵਾਲਾ ਹੈ। ਪੁਲਿਸ ਪਹਿਲਾਂ CIA ਸਟਾਫ਼ ਤੋਂ ਮੁਲਜ਼ਮ ਦਾ ਮੈਡੀਕਲ ਕਰਵਾਉਣ ਲਈ ਸਰਕਾਰੀ ਹਸਪਤਾਲ ਪਹੁੰਚੇਗੀ, ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਲਿਆਂਦਾ ਜਾਵੇਗਾ। ਇਸ ਦੇ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਡੀ.ਐਮ. ਗਗਨਦੀਪ ਸਿੰਘ ਦੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਦੇ ਫੋਰੈਂਸਿਕ ਵਿਭਾਗ ਦੇ ਡਾਕਟਰਾਂ ਦਾ ਇੱਕ ਪੈਨਲ ਗਠਿਤ ਕੀਤਾ ਗਿਆ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਮੈਜਿਸਟ੍ਰੇਟ ਦੇ ਸਾਹਮਣੇ ਹੋਵੇਗੀ ਅਤੇ ਇਸ ਦੀ ਬਕਾਇਦਾ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ। ਪੋਸਟਮਾਰਟਮ ਤੋਂ ਬਾਅਦ ਗਗਨਦੀਪ ਸਿੰਘ ਦੀ ਦੇਹ ਅੰਤਿਮ ਵਿਦਾਇਗੀ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹਾਈਕੋਰਟ ਵਿੱਚ ਵੀ ਸੁਣਵਾਈ ਹੋਣੀ ਹੈ। ਪਰਿਵਾਰ ਚਾਹੁੰਦਾ ਹੈ ਕਿ PGI ਦੇ ਡਾਕਟਰਾਂ ਦੀ ਟੀਮ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰੇ। ਉਨ੍ਹਾਂ ਨੂੰ ਸਥਾਨਕ ਡਾਕਟਰਾਂ ਅਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਭਰੋਸਾ ਨਹੀਂ ਹੈ। ਦੱਸ ਦੇਈਏ ਕਿ ਬੀਤੇ ਦਿਨ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਲਾਲਜੀਤ ਭੁੱਲਰ ਤੋਂ ਦੁਖੀ ਹੋ ਕੇ ਵੇਅਰ ਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ। ਇੱਥੇ ਇਹ ਦੱਸ ਦਈਏ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਦਕੁਸ਼ੀ ਮਾਮਲੇ ‘ਚ ਨਾਮਜਦ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬੀਤੀ ਰਾਤ 10:35 ਵਜੇ ਮੰਡੀ ਗੋਵਿੰਦਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ। ਭੁੱਲਰ ਨੂੰ ਸੀਆਈਏ ਸਟਾਫ ਦੀ ਪਹਿਲੀ ਮੰਜ਼ਿਲ ‘ਤੇ ਰੱਖਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button