National

ਗਣੇਸ਼ ਵਿਸਰਜਨ ਯਾਤਰਾ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ 9 ’ਤੇ ਪੁੱਜੀ

PM ਮੋਦੀ ਨੇ ਜਾਹਰ ਕੀਤਾ ਦੁੱਖ

ਨਵੀਂ ਦਿੱਲੀ, 14 ਸਤੰਬਰ : ਕਰਨਾਟਕ ਦੇ ਹਾਸਨ ਜ਼ਿਲ੍ਹੇ ਵਿਚ ਸ਼ੁੱਕਰਵਾਰ ਰਾਤ ਗਣੇਸ਼ ਵਿਸਰਜਨ ਯਾਤਰਾ ਵਿਚ ਇਕ ਟਰੱਕ ਦੇ ਵੜਣ ਕਾਰਨ ਹਾਦਸਾ ਵਾਪਰ ਗਿਆ ਸੀ, ਉਸ ਦੁਖਾਂਤ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9 ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੌਤ ’ਤੇ ਦੁੱਖ ਜ਼ਾਹਰ ਕੀਤਾ ਹੈ, ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਤ੍ਰਾਸਦੀ ਹੈ। ਮੋਦੀ ਨੇ ਐਕਸ ’ਤੇ ਲਿਖਿਆ, ‘ਕਰਨਾਟਕ ਦੇ ਹਾਸਨ ਵਿਚ ਹੋਇਆ ਹਾਦਸਾ ਦਿਲ ਕੰਬਾਊ ਹੈ। ਇਸ ਦੁਖਦ ਘੜੀ ਵਿਚ ਮੇਰੀ ਹਮਦਰਦੀ ਦੁਖੀ ਪਰਿਵਾਰਾਂ ਨਾਲ ਹੈ। ਮੈਨੂੰ ਉਮੀਦ ਹੈ ਕਿ ਜੋ ਲੋਕ ਜ਼ਖ਼ਮੀ ਹੋਏ ਹਨ, ਉਹ ਜਲਦੀ ਤੋਂ ਜਲਦੀ ਠੀਕ ਹੋ ਜਾਣਗੇ’। ਉਨ੍ਹਾਂ ਅੱਗੇ ਕਿਹਾ ਕਿ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਵਿੱਚੋਂ ਦੋ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਘਟਨਾ ਵਿਚ 20 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿੱਚੋਂ ਅੱਠ ਦੀ ਹਾਲਤ ਗੰਭੀਰ ਬਣੀ ਹੋਈ ਹੈ।

Related Articles

Leave a Reply

Your email address will not be published. Required fields are marked *

Back to top button