
ਸ੍ਰੀ ਕੀਰਤਪੁਰ ਸਾਹਿਬ, 7 ਜੂਨ : ਮੱਸੇਵਾਲ ਪਿੰਡ ਦੇ ਨੇੜੇ ਚੰਡੀਗੜ੍ਹ ਮਨਾਲੀ ਮੁੱਖ ਮਾਰਗ ਉੱਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੇ ਵਿੱਚ ਇੱਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਜ਼ਖ਼ਮੀ ਹੋਣ ਕਾਰਨ ਜ਼ੇਰੇ ਇਲਾਜ ਹੈ। ਹਾਦਸੇ ਦੀ ਜਾਣਕਾਰੀ ਦਿੰਦਿਆਂ ਹੋਇਆ ਹਵਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੇ ਸੀ ਕਿ, ਮੱਸੇਵਾਲ ਦੇ ਨੇੜੇ ਚੰਡੀਗੜ੍ਹ ਮਨਾਲੀ ਮੁੱਖ ਮਾਰਗ ਉੱਤੇ ਇੱਕ ਸੜਕ ਹਾਦਸਾ ਵਾਪਰਿਆ ਹੈ ਜਦੋਂ ਹਾਦਸੇ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ,ਇੱਕ ਟਰੱਕ ਟਰਾਲਾ ਨੰਬਰ ਪੀ ਬੀ 12 ਕਿਉਂ 9515 ਜੋ ਗਲਤ ਦਿਸ਼ਾ ਤੋਂ ਆ ਰਿਹਾ ਸੀ ਉਸ ਦੀ ਚਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਜਦੋਂ ਕਿ ਦੂਜਾ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ’ਚ ਦਾਖਲ ਹੈ। ਉਨ੍ਹਾਂ ਦੱਸਿਆ ਕਿ ਉਹਨਾਂ ਦੇ ਕੋਲ ਭੀਮ ਚੰਦ ਪੁੱਤਰ ਅਮਰ ਚੰਦ ਨਿਵਾਸੀ ਪਿੰਡ ਝਿੰਜੜੀ ਨੇ ਬਿਆਨ ਦਰਜ ਕਰਵਾਇਆ ਹੈ ,ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਆਪਣੇ ਮੋਟਰਸਾਈਕਲ ਨੰਬਰ ਪੀ, ਬੀ 12 ਏ ਏ 1329 ਉੱਤੇ ਪ੍ਰਦੀਪ ਕੁਮਾਰ ਪੁੱਤਰ ਭਜਨ ਲਾਲ ਨਿਵਾਸੀ ਪਹਾੜਪੁਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਸਵਾਰ ਹੋ ਕੇ ਚੰਡੀਗੜ੍ਹ ਮਨਾਲੀ ਮੁੱਖ ਮਾਰਗ ’ਤੇ ਜਾ ਰਿਹਾ ਸੀ, ਜਦੋਂ ਉਹ ਮੱਸੇਵਾਲ ਸਕੂਲ ਦੇ ਕੋਲ ਪਹੁੰਚਿਆ ਤਾਂ ਇੱਕ ਤੇਜ਼ ਰਫਤਾਰ ਟਰੱਕ ਜੋ ਬੜੀ ਲਾਪਰਵਾਹੀ ਦੇ ਨਾਲ ਚਲਾ ਰਿਹਾ ਸੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਤੇ ਇਸ ਦੌਰਾਨ ਪ੍ਰਦੀਪ ਕੁਮਾਰ ਦੀ ਟਰੱਕ ਦੇ ਅੱਗੇ ਵਾਲੀ ਸਾਈਡ ਤੋਂ ਜ਼ੋਰਦਾਰ ਟੱਕਰ ਹੋਈ। ਜਿਸ ਨੂੰ ਆਸ ਪਾਸ ਦੇ ਲੋਕਾਂ ਦੀ ਮਦਦ ਦੇ ਨਾਲ ਜਦੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲਾਪਰਵਾਹੀ ਨਾਲ ਟਰੱਕ ਚਲਾਉਣ ਵਾਲੇ ਡਰਾਈਵਰ ਦੀ ਪਹਿਚਾਣ ਖੁੰਮਣ ਸਿੰਘ ਪੁੱਤਰ ਹੁਕਮ ਚੰਦ ਨਿਵਾਸੀ ਪਿੰਡ ਮਝੇੜ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਰੂਪ ਵਿੱਚ ਹੋਈ ਹੈ। ਟਰੱਕ ਡਰਾਈਵਰ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਟਰੱਕ ਡਰਾਇਵਰ ਖੁੰਮਣ ਸਿੰਘ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਟਰੱਕ ਦੀ ਪਛਾਣ ਪੀ,ਬੀ 12 (ਕਿਉ)9515 ਦੇ ਰੂਪ ਵਿੱਚ ਕੀਤੀ ਗਈ ਹੈ। ਇਲਾਕੇ ਵਿੱਚ ਹੋਈ ਜਵਾਨ ਮੌਤ ਤੇ ਜਿੱਥੇ ਇਕਦਮ ਸੋਗ ਫੈਲ ਗਿਆ ਉੱਥੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਨੇ ਪਰਿਵਾਰ ਦੇ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹ੍ਾਂ ਕਿਹਾ ਕਿ ਜਵਾਨ ਪੁੱਤ ਦਾ ਬੇਵਕਤੀ ਚਲੇ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜ਼ਿਕਰ ਯੋਗ ਹੈ ਕਿ ਹਾਦਸੇ ਵਿੱਚ ਮਰਨ ਵਾਲਾਂ 22 ਸਾਲਾ ਨੌਜਵਾਨ ਪ੍ਰਦੀਪ ਕੁਮਾਰ ਰਾਜਬੜੀ ਪਹਾੜਪੁਰ ਸਮਲਾਹ ਦੇ ਨੇੜੇ ਬਾਬਾ ਬਾਲਕ ਨਾਥ ਜੀ ਦੇ ਇੱਕ ਧਾਰਮਿਕ ਸਥਾਨ ਦੇ ਮੁੱਖ ਸੇਵਾਦਾਰ ਬਾਬਾ ਭਜਨ ਚੰਦ ਦਾ ਪੁੱਤਰ ਹੈ ਜਿਸ ਨਾਲ ਧਾਰਮਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਨੇ ਦੁੱਖ ਸਾਂਝਾ ਕੀਤਾ ਹੈ।



