
ਬਾਲ ਕਿਸ਼ਨ
ਫਿਰੋਜ਼ਪੁਰ, 3 ਅਕਤੂਬਰ : ਥਾਣਾ ਮਮਦੋਟ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਅਸਟਰੀਆ ਮੇਡ ਦੋ ਗਲੋਕ ਪਿਸਟਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਬੀਐੱਸਐੱਫ ਕਰਮਚਾਰੀਆਂ ਦੇ ਮੁਖਬਰੀ ਦੇ ਆਧਾਰ ’ਤੇ ਦੋਸ਼ੀਅਨ ਸੁਰਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਅਤੇ ਗੁਰਮੇਜ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀਅਨ ਗੰਦੂ ਕਿਲਚਾ ਮਮਦੋਟ ਨੂੰ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ਤੋਂ ਹਵੇਲੀ ਵਿਚੋਂ 2 ਪਿਸਟਲ ਗਲੋਕ ਬਰਾਮਦ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



