
ਪ੍ਰਯਾਗਰਾਜ (ਉੱਤਰ ਪ੍ਰਦੇਸ਼) , 26 ਫਰਵਰੀ – ਗਾਇਕ ਉਦਿਤ ਨਾਰਾਇਣ ਆਪਣੀ ਪਤਨੀ ਨਾਲ ਮਹਾਕੁੰਭ ਮੇਲੇ ਵਿਚ ਪਹੁੰਚੇ। ਉਨ੍ਹਾਂ ਕਿਹਾ, “ਮੈਂ ਬਹੁਤ ਖੁਸ਼ ਹਾਂ ਕਿ ਪਰਮਾਤਮਾ ਨੇ ਮੈਨੂੰ ਇਸ ਸ਼ੁਭ ਮੌਕੇ ‘ਤੇ ਕੁੰਭ ਮੇਲੇ ਵਿਚ ਆਉਣ ਦਾ ਮੌਕਾ ਦਿੱਤਾ ਹੈ। ਅਜਿਹਾ ਸੰਯੋਗ 144 ਸਾਲ ਬਾਅਦ ਹੋਇਆ ਹੈ। ਇਹ ਬਹੁਤ ਖੁਸ਼ੀ ਦੀ ਗੱਲ ਹੈ। ਮੈਂ ਭਾਰਤ ਸਰਕਾਰ ਅਤੇ ਉੱਤਰ ਪ੍ਰਦੇਸ਼ ਸਰਕਾਰ ਦਾ ਧੰਨਵਾਦ ਕਰਦਾ ਹਾਂ।”



