Punjab

ਗੁਰਦੁਆਰਾ ਚੋਣ ਕਮਿਸ਼ਨਰ ਨਾਲ ਮਿਲਿਆ ਅਕਾਲੀ ਦਲ ਦਾ ਵਫ਼ਦ

ਚੰਡੀਗੜ੍ਹ, 23 ਜਨਵਰੀ– ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਵਿਚ ਗੜਬੜੀ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਵਫ਼ਦ ਵਲੋਂ ਮਾਮਲੇ ਦੀ ਨਿਰਪੱਖ ਜਾਂਚ ਤੇ ਇਸ ਵਿਚ ਸ਼ਾਮਿਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਤੇ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button