Punjab

ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਕਰਦਾ ਪਰਵਾਸੀ ਨੌਜਵਾਨ ਕਾਬੂ

ਫਿਰੋਜ਼ਪੁਰ, 14 ਦਸੰਬਰ : ਜ਼ਿਲ੍ਹੇ ਦੇ ਪਿੰਡ ਜੀਵਾਂ ਅਰਾਈਂ ਦੇ ਗੁਰੂਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਦਾ ਇਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ। ਕੁਦਰਤੀ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਮੌਜੂਦ ਕੁੱਝ ਲੋਕਾਂ ਅਤੇ ਗ੍ਰੰਥੀ ਸਿੰਘ ਵੱਲੋਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਲਲਤੂ ਨਾਂਅ ਦੇ ਪਰਵਾਸੀ ਮਜ਼ਦੂਰ ਵਜੋਂ ਹੋਈ ਹੈ। ਹੈਰਾਨੀਜਨਕ ਪਹਿਲੂ ਇਹ ਰਿਹਾ ਕਿ ਲਲਤੂ ਨੇ ਨਸ਼ੇ ਦੀ ਪੂਰਤੀ ਲਈ ਕਿਸੇ ਦੇ ਆਖਣ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਗੁਰੂਦੁਆਰਾ ਸਾਹਿਬ ਅੰਦਰ ਇਕ ਪਰਿਵਾਰ ਦੇ ਕੁੱਝ ਲੋਕ ਮੌਜੂਦ ਸਨ। ਇਸ ਦੌਰਾਨ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਜਾ ਰਹੀ ਸੀ ਕਿ ਇਕ ਨੌਜਵਾਨ ਤੇਜ਼ੀ ਨਾਲ ਅੰਦਰ ਆਇਆ ਅਤੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰੂਪ ਨੂੰ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ। ਉਕਤ ਨੌਜਵਾਨ ਨੂੰ ਮੌਕੇ ‘ਤੇ ਗ੍ਰੰਥੀ ਸਿੰਘ ਅਤੇ ਸੰਗਤ ਨੇ ਕਾਬੂ ਕਰ ਲਿਆ ਅਤੇ ਬਾਅਦ ‘ਚ ਪੁਲਸ ਦੇ ਹਵਾਲੇ ਕਰ ਦਿੱਤਾ । ਹਾਲਾਂਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਪਿੰਡ ਦੇ ਸਰਪੰਚ ਮੁਤਾਬਿਕ ਉਕਤ ਲਲਤੂ ਨਾਂਅ ਦੇ ਨੌਜਵਾਨ ਨੂੰ ਕੁੱਝ ਲੋਕਾਂ ਵੱਲੋਂ ਬੇਅਦਬੀ ਕਰਨ ਲਈ ਭੇਜਿਆ ਗਿਆ ਸੀ । ਪਿੰਡ ਵਾਸੀਆਂ ਨੇ ਨੌਜਵਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

Related Articles

Leave a Reply

Your email address will not be published. Required fields are marked *

Back to top button