Punjab
ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਅਣਪਛਾਤੇ ਵਿਅਕਤੀ ਨੇ 8 ਹਜ਼ਾਰ ਦੇ ਕਰੀਬ ਚੋਰੀ ਕੀਤੇ, ਮਾਮਲਾ ਦਰਜ
ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਅਣਪਛਾਤੇ ਵਿਅਕਤੀ ਨੇ 8 ਹਜ਼ਾਰ ਦੇ ਕਰੀਬ ਚੋਰੀ ਕੀਤੇ, ਮਾਮਲਾ ਦਰਜ

ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 3 ਮਾਰਚ- ਮਖੂ ਦੇ ਅਧੀਨ ਆਉਂਦੇ ਪਿੰਡ ਡਿੱਬ ਵਾਲਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ’ਚੋਂ ਅਣਪਛਾਤੇ ਵਿਅਕਤੀ ਵੱਲੋਂ 7-8 ਹਜ਼ਾਰ ਰੁਪਏ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ 331 (4), 305 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵੱਸਣ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਡਿੱਬ ਵਾਲਾ ਨੇ ਦੱਸਿਆ ਕਿ ਉਹ ਗੁਰਦੁਆਰਾ ਸਿੰਘ ਸਭਾ ਦਾ ਪਾਠੀ ਹੈ ਤੇ ਗੁਰਦੁਆਰਾ ਸਾਹਿਬ ਦੇ ਸਮਾਨ ਅਤੇ ਸਾਂਭ ਸੰਭਾਲ ਉਸ ਪਾਸ ਹੈ। ਵੱਸਣ ਸਿੰਘ ਨੇ ਦੱਸਿਆ ਕਿ ਮਿਤੀ 1-2 ਮਾਰਚ 2025 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਜੋ ਲੱਕੜ ਦੀ ਬਣੀ ਹੋਈ ਹੈ, ਨੂੰ ਤੋੜ ਕੇ ਉਸ ਵਿਚੋਂ ਕਰੀਬ 7-8 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



