Punjab

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ, ਛੇ ਪਿਸਤੌਲ ਬਰਾਮਦ

ਅੰਮ੍ਰਿਤਸਰ, 2 ਮਾਰਚ- ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੇ ਕਬਜ਼ੇ ਤੋਂ ਛੇ ਪਵਾਇੰਟ 32 ਬੋਰ ਅਤੇ ਦਸ ਕਾਰਤੂਸ ਬਰਾਮਦ ਹੋਏ ਹਨ। ਦੋਸ਼ੀ ਦੀ ਪਹਿਚਾਣ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਲਈ ਭੇਜੇ ਗਏ ਸਨ। ਦੋਸ਼ੀ ਨੇ ਇਹ ਹਥਿਆਰ ਅੱਗੇ ਕਿਤੇ ਸਪਲਾਈ ਕਰਨ ਸਨ। ਫਿਲਹਾਲ ਐਸਐਸਓਸੀ ਵੱਲੋਂ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਵਿੱਚ ਦੋਸ਼ੀ ਤੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਪਲਾਈ ਚੇਨ ਅਤੇ ਗੈਰ ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਤੇ ਸਪਲਾਈ ਚੇਨ ਦਾ ਪਤਾ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹਨ।

Related Articles

Leave a Reply

Your email address will not be published. Required fields are marked *

Back to top button