
ਜਲੰਧਰ, 20 ਜਨਵਰੀ: ਜਲੰਧਰ ਦਿਹਾਤੀ ਦੇ ਪਿੰਡ ਸੋਹਲ ਜਾਗੀਰ ਦੇ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਗੋਲੀਬਾਰੀ ਮਾਮਲੇ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਜ਼ਖ਼ਮੀ ਹੋਇਆ ਹੈ। ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 11 ਜਨਵਰੀ 2026 ਨੂੰ ਸੋਹਲ ਜਾਗੀਰ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੇ ਘਰ ‘ਤੇ ਫਾਇਰਿੰਗ ਦੀ ਘਟਨਾ ਵਾਪਰੀ ਸੀ। ਇਸ ਸਬੰਧੀ ਥਾਣਾ ਸ਼ਾਹਕੋਟ ਵਿੱਚ ਅਸਲਾ ਐਕਟ (Arms Act) ਤਹਿਤ ਐਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮੋਟਰਸਾਈਕਲ ‘ਤੇ ਆਏ ਦੋ ਸ਼ੱਕੀ ਵਿਅਕਤੀਆਂ ਨੇ ਪੁਲਿਸ ਨੂੰ ਦੇਖ ਕੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਕਰਣਵੀਰ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਦੂਜੇ ਮੁਲਜ਼ਮ ਅੰਗਰੇਜ਼ ਸਿੰਘ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਵਿਦੇਸ਼ੀ ਸਬੰਧ ਅਤੇ ਬਰਾਮਦਗੀ



