
ਅੰਮ੍ਰਿਤਸਰ, 2 ਨਵੰਬਰ : ਸ਼ਹਿਰ ਵਿੱਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਕਾਰਨ ਆਮ ਨਾਗਰਿਕ ਦਹਿਸ਼ਤ ਦੇ ਮਾਹੌਲ ਵਿੱਚ ਹਨ। ਪਤਾ ਨਹੀਂ ਕਿਸ ਵੇਲੇ ਕਿਸ ਥਾਂ ‘ਤੇ ਗੋਲੀਆਂ ਚੱਲਣ ਲੱਗ ਜਾਣ ਤੇ ਕਿਸ ਦੀ ਹੱਤਿਆ ਹੋ ਜਾਵੇ ਤੇ ਕਿਹੜੇ ਕਾਰੋਬਾਰੇ ਦੀ ਦੁਕਾਨ ਤੋਂ ਘਟਨਾ ਦਾ ਪਤਾ ਲੱਗੇ। ਜਿਸ ਤਰ੍ਹਾਂ ਪੁਲਿਸ ਦਾ ਖੌਫ ਖਤਮ ਹੋ ਗਿਆ ਹੈ। ਥਾਣਾ ਸੁਲਤਾਨਵਿੰਡ ਦੇ ਇਲਾਕਾ ਪੱਤੀ ਮਲਕੋ ਦੀ ਵਿਖੇ ਚੱਲੀ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੋਲੀ ਲੱਗਣ ਨਾਲ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਨੌਜਵਾਨ ਦੀ ਪਛਾਣ ਸੂਰਜ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵੱਜੋ ਹੋਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਬਾਰੇ ਥਾਣਾ ਸੁਲਤਾਨਵਿੰਡ ਦੇ ਐਸ ਐਚ ਓ ਬਲਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਿਸ ਦੀ ਟੀਮ ਜਾਂਚ ਕਰ ਰਹੀ ਹੈ।



