Punjab

ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪਲਾਈਨ ਨੰਬਰ ਜਾਰੀ

ਅੰਮ੍ਰਿਤਸਰ, 2 ਮਾਰਚ- ਬੀਤੇ ਦਿਨੀ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿਚ ਹੋਈ ਭਾਰੀ ਗੜ੍ਹੇਮਾਰੀ ਕਰਨ ਫ਼ਸਲਾਂ ਦੇ ਹੋਏ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ। ਇਹ ਟੀਮਾਂ ਸਾਰੇ ਪੀੜਿਤ ਪਿੰਡਾਂ ਦੇ ਵਿਚ ਪਹੁੰਚ ਕਰ ਰਹੀਆਂ ਹਨ।ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ਸਲਾਂ ਸਬੰਧੀ ਹੋਏ ਨੁਕਸਾਨ ਬਾਰੇ ਰਿਪੋਰਟ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜੇਕਰ ਕਿਸੇ ਨੂੰ ਵੀ ਕੋਈ ਸਹਾਇਤਾ ਦੀ ਲੋੜ ਹੈ ਜਾਂ ਆਪਣੀ ਫ਼ਸਲ ਸੰਬੰਧੀ ਕੁਝ ਵੀ ਦੱਸਣਾ ਚਾਹੁੰਦਾ ਹੈ ਤਾਂ ਇਸ ਹੈਲਪ ਲਾਈਨ ਨੰਬਰ 98158-28858 ਉਤੇ ਸੰਪਰਕ ਕਰ ਸਕਦਾ ਹੈ।  ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਦਿੰਦੇ ਹੋਏ ਵਿਭਾਗਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਪਿੰਡਾਂ ਵਿਚ ਇਸ ਸੰਬੰਧੀ ਅਨਾਊਂਸਮੈਂਟ ਵੀ ਕਰਵਾਉਣਉਨ੍ਹਾਂ ਦੱਸਿਆ ਕਿ ਮੁੱਢਲੀਆਂ ਰਿਪੋਰਟਾਂ ਵਿਚ ਰਾਜਾਸਾਂਸੀ, ਮਜੀਠਾ, ਅਜਨਾਲਾ, ਬਾਬਾ ਬਕਾਲਾ ਸਾਹਿਬ ਦੇ ਇਲਾਕਿਆਂ ਵਿਚ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਵੀ ਜੇਕਰ ਜ਼ਿਲ੍ਹੇ ਦੇ ਕਿਸੇ ਹਿੱਸੇ ਵਿਚ ਗੜ੍ਹੇਮਾਰੀ ਕਾਰਨ ਕਿਸੇ ਦਾ ਕੋਈ ਨੁਕਸਾਨ ਹੋਇਆ ਹੈ ਤਾਂ ਉਹ ਉਕਤ ਨੰਬਰ ਉੱਪਰ ਫੋਨ ਕਰਕੇ ਜਾਣਕਾਰੀ ਦੇ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button