Punjab

ਘਰੇਲੂ ਝਗੜੇ ਦੇ ਚੱਲਦਿਆਂ ਪਤੀ ਨੇ ਪਤਨੀ ਨੂੰ ਗੋਲੀ ਮਾਰ ਕੇ ਕੀਤਾ ਕਤਲ, ਮੌਕੇ ਤੋਂ ਫਰਾਰ

ਮੋਗਾ , 13 ਮਈ- ਮੋਗਾ ਸ਼ਾਂਤੀ ਨਗਰ ਵਿਖੇ ਪਤੀ ਪਤਨੀ ਦੇ ਚੱਲ ਰਹੇ ਘਰੇਲੂ ਕਲੇਸ਼ ਦੇ ਕਾਰਨ ਪਤੀ ਵੱਲੋਂ ਪਤਨੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ ਅਤੇ ਬਾਅਦ ਵਿੱਚ ਆਰੋਪੀ ਫਰਾਰ ਹੋ ਗਿਆ।ਮ੍ਰਿਤਕ ਦੀ ਉਮਰ 45 ਤੋਂ 46 ਸਾਲ ਮ੍ਰਿਤਕ ਦੇ ਤਿੰਨ ਬੱਚੇ ਦੋ ਵਿਦੇਸ਼ ਅਤੇ ਇੱਕ ਲੜਕੀ ਅੰਮ੍ਰਿਤਸਰ ਵਿਆਹੀ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਨਨਾਣ ਸੁਖਦਰਸ਼ਨ ਕੌਰ ਨੇ ਕਿਹਾ ਕਿ ਉਸ ਨੂੰ ਰਾਤ ਉਸਦੀ ਭਰਜਾਈ ਦਾ ਫੋਨ ਆਇਆ ਕਿ ਉਸਦੇ ਭਰਾ ਅਤੇ ਉਸਦੇ ਵਿਚਕਾਰ ਝਗੜਾ ਹੋ ਗਿਆ ਅਤੇ ਉਸਦੇ ਭਰਾ ਨੇ ਸ਼ਰਾਬ ਪੀਤੀ ਹੋਈ ਹੈ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਸਵੇਰੇ ਸਾਨੂੰ ਖਬਰ ਮਿਲੀ ਕਿ ਮੇਰੀ ਭਰਜਾਈ ਦੇ ਮੇਰੇ ਭਰਾ ਵੱਲੋਂ ਗੋਲੀ ਮਾਰ ਦਿੱਤੀ ਗਈ, ਜਿਸ ਨਾਲ ਮੇਰੀ ਭਰਜਾਈ ਦੀ ਮੌਤ ਹੋ ਗਈ। ਇਸ ਮੌਕੇ ਤੇ ਜਾਣਕਾਰੀ ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਸ਼ਾਂਤੀ ਨਗਰ ਵਿਖੇ ਮਨਦੀਪ ਕੌਰ ਦੇ ਪਤੀ ਚਰਨਾਮ ਸਿੰਘ ਵੱਲੋਂ ਮਨਦੀਪ ਕੌਰ ਦੇ ਗੋਲੀ ਮਾਰ ਦਿੱਤੀ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਇਸ ਦੇ ਤਿੰਨ ਬੱਚੇ ਹਨ ਦੋ ਵਿਦੇਸ਼ ਰਹਿੰਦੇ ਹਨ ਅਤੇ ਇੱਕ ਲੜਕੀ ਅੰਮ੍ਰਿਤਸਰ ਵਿਆਹੀ ਹੋਈ ਹੈ ਇਹਨਾਂ ਦੇ ਵਾਰਸ ਪਹੁੰਚ ਚੁੱਕੇ ਹਨ ਅਤੇ ਇਸ ਸਾਰੀ ਘਟਨਾ ਦੀ ਜਾਂਚ ਚੱਲ ਰਹੀ ਹੈ ਅਤੇ ਮ੍ਰਿਤਕ ਮਨਦੀਪ ਕੌਰ ਦਾ ਪਤੀ ਮੌਕੇ ਤੋਂ ਫਰਾਰ ਹੈ ਉਸ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button