Punjab

ਘਰ ’ਚੋਂ ਅਣਪਛਾਤੇ ਵਿਅਕਤੀਆਂ ਨੇ ਕੀਤੀ ਚੋਰੀ, ਮਾਮਲਾ ਦਰਜ

ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)–  ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਫੱਤੇ ਵਾਲਾ ਵਿਖੇ ਇਕ ਔਰਤ ਦੇ ਘਰ ’ਚੋਂ ਅਣਪਛਾਤੇ ਵਿਅਕਤੀਆਂ ਵੱਲੋਂ 60 ਹਜ਼ਾਰ ਰੁਪਏ ਦੀ ਨਗਦੀ, 81 ਗ੍ਰਾਮ ਸੋਨਾ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 331 (3), 305 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਵਿੰਦਰ ਕੋਰ ਪਤਲੀ ਸੁਖਵਿੰਦਰ ਸਿੰਘ ਵਾਸੀ ਪਿੰਡ ਫੱਤੇ ਵਾਲਾ ਨੇ ਦੱਸਿਆ ਕਿ ਮਿਤੀ 6 ਜਨਵਰੀ 2025 ਨੂੰ ਉਸ ਦੇ ਪਤੀ ਦੀ ਮੌਤ ਹੋਣ ਕਰਕੇ ਉਸ ਦੇ ਫੁੱਲ ਚੁੱਗਣ ਲਈ ਸ਼ਮਸ਼ਾਨਘਾਟ ਗਏ ਸੀ, ਜਦੋਂ ਘਰ ਵਾਪਸ ਆਏ ਤਾਂ ਘਰ ਵਿਚ ਪਈ ਅਲਮਾਰੀ ਖੁੱਲੀ ਪਈ ਸੀ, ਜਿਸ ਵਿਚ 60 ਹਜ਼ਾਰ ਰੁਪਏ ਨਗਦੀ ਤੇ 81 ਗ੍ਰਾਮ ਸੋਨਾ ਗਾਇਬ ਸੀ, ਜੋ ਸਾਨੂੰ ਸ਼ੱਕ ਹੈ ਕਿ ਕਿਸੇ ਵਿਅਕਤੀ ਵੱਲੋਂ ਸਾਡੇ ਪੈਸੇ ਤੇ ਸੋਨਾ ਚੋਰੀ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button