Punjab

ਘਰ ’ਚੋਂ 50 ਹਜ਼ਾਰ ਰੁਪਏ ਨਕਦੀ ਤੇ ਗਹਿਣੇ ਕੀਤੇ ਚੋਰੀ

ਗੁਰਦਾਸਪੁਰ, 23 ਫਰਵਰੀ- ਕਾਹਨੂੰਵਾਨ ਥਾਣੇ ਅਧੀਨ ਆਉਂਦੇ ਪਿੰਡ ਸੱਲੋਪੁਰ ਵਿੱਚ ਚੋਰਾਂ ਨੇ ਦਿਨ-ਦਿਹਾੜੇ ਇੱਕ ਘਰ ਵਿੱਚ ਦਾਖਲ ਹੋ ਕੇ 50 ਹਜ਼ਾਰ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਜਾਣਕਾਰੀ ਦਿੰਦੇ ਹੋਏ ਸੂਬੇਦਾਰ ਪਿਆਰਾ ਸਿੰਘ ਨੇ ਦੱਸਿਆ ਕਿ ਸ਼ਨਿੱਚਰਵਾਰ ਦੁਪਹਿਰ ਨੂੰ ਉਹ ਆਪਣੀ ਪਤਨੀ ਕੁਲਵਿੰਦਰ ਕੌਰ ਨਾਲ ਆਪਣੇ ਦੋ ਪੁੱਤਰਾਂ ਬੂੜ ਸਿੰਘ ਅਤੇ ਨਰਿੰਦਰ ਸਿੰਘ ਦੇ ਘਰ ਗਏ ਸਨ, ਜੋ ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰੀ ਤੇ ਰਹਿੰਦੇ ਹਨ। ਜਦੋਂ ਉਹ ਵਾਪਸ ਆਏ ਤਾਂ ਉਨ੍ਹਾਂ ਦੇਖਿਆ ਕਿ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ। ਇੱਕ ਕਮਰੇ ਵਿੱਚ ਰੱਖੀ ਗੋਦਰੇਜ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ। ਅਲਮਾਰੀ ਵਿੱਚੋਂ ਲੱਗਭੱਗ 50 ਹਜ਼ਾਰ ਰੁਪਏ ਨਕਦ, ਢਾਈ ਤੋਲੇ ਸੋਨੇ ਦੇ ਗਹਿਣੇ, ਢਾਈ ਤੋਲੇ ਦੀ ਚੇਨ ਅਤੇ ਦੋ ਸੋਨੇ ਦੀਆਂ ਅੰਗੂਠੀਆਂ ਗਾਇਬ ਸਨ। ਚੋਰਾਂ ਨੇ ਘਰ ਦੀ ਕੰਧ ਟੱਪ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਸਬੰਧੀ ਕਾਹਨੂੰਵਾਨ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰਤੀ।

Related Articles

Leave a Reply

Your email address will not be published. Required fields are marked *

Back to top button