Punjab

ਘਰ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਨਾਲ ਹਮਲਾ

ਖਮਾਣੋਂ (ਫ਼ਤਹਿਗੜ੍ਹ ਸਾਹਿਬ), 16 ਜਨਵਰੀ– ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਥਾਣਾ ਖਮਾਣੋਂ ਦੇ ਪਿੰਡ ਜਟਾਣਾ ਉੱਚਾ ਵਿਖੇ ਇਕ ਘਰ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਕਿ ਹਮਲਾ ਕੀਤਾ ਗਿਆ ਹੈ, ਜਿਸ ਦੌਰਾਨ ਘਰ ਦੇ ਮੈਂਬਰ ਵਾਲ ਵਾਲ ਬਚ ਗਏ। ਘਟਨਾ ਉਪਰੰਤ ਮੌਕੇ ‘ਤੇ ਪਹੁੰਚੇ ਥਾਣਾ ਖਮਾਣੋਂ ਇੰਚਾਰਜ ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਘਟਨਾਂ ਸਵੇਰੇ 7.30 ਤੋਂ 8 ਵਜੇ ਦੀ ਹੈ।ਇਸ ਮੌਕੇ ਕੁਲ 6 ਫਾਇਰ ਕੀਤੇ ਗਏ ਹਨ, ਜਿਨ੍ਹਾਂ ਚੋਂ 5 ਘਰ ਦੇ ਮੁੱਖ ਦਰਵਾਜ਼ੇਲੱਗੇ ਹਨ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਦੇ ਮੈਂਬਰ ਪਵਿੱਤਰ ਸਿੰਘ ਅਤੇ ਜਸਵੀਰ ਸਿੰਘ ਤੋਂ ਜਾਣਕਾਰੀ ਪ੍ਰਾਪਤ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button