Punjab

ਘਰ ਦੇ ਗੇਟ ’ਤੇ ਰੋੜੇ ਮਾਜਰ ਕੇ ਘਰ ਦੀ ਭੰਨ–ਤੋੜ ਕਰਨ ਦੇ ਦੋਸ਼ ’ਚ 11 ਨਾਮਜ਼ਦ

ਫ਼ਿਰੋਜ਼ਪੁਰ, 10 ਜਨਵਰੀ (ਬਾਲ ਕਿਸ਼ਨ)– ਗੁਰੂਹਰਸਹਾਏ ਦੇ ਪਿੰਡ ਤੁਲਸੀ ਵਾਲਾ ਵਿਖੇ ਇਕ ਔਰਤ ਦੇ ਘਰ ਦੇ ਗੇਟ ’ਤੇ ਰੋੜੇ ਮਾਰ ਕੇ ਘਰ ਦੀ ਭੰਨ ਤੋੜ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ 3 ਬਾਏ ਨੇਮ ਵਿਅਕਤੀਆਂ ਅਤੇ 7-8 ਅਣਪਛਾਤੇ ਵਿਅਕਤੀਆਂ ਖਿਲਾਫ 333, 115 (2), 324 (4), 351 (2), 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਜੀਤ ਕੌਰ ਸਰਪੰਚ ਪਤਨੀ ਰਾਜ ਸਿੰਘ ਵਾਸੀ ਪਿੰਡ ਤੁਲਸੀ ਵਾਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਰੋਟੀ ਪਾਣੀ ਖਾ ਰਹੇ ਸੀ ਤਾਂ ਉਨ੍ਹਾਂ ਦੇ ਘਰ ਦੇ ਮੇਨ ਗੇਟ ’ਤੇ ਦੋਸ਼ੀਅਨ ਪਰਮਜੀਤ ਸਿੰਘ ਪੁੱਤਰ ਪਿਆਰਾ ਸਿੰਘ, ਅਯੂਬ ਸਿੰਘ ਪੁੱਤਰ ਦਿਲਾਵਰ ਸਿੰਘ, ਅਸ਼ੋਕ ਕੁਮਾਰ ਪੁੱਤਰ ਦਿਲਾਵਰ ਸਿੰਘ ਵਾਸੀਅਨ ਪਿੰਡ ਤੁਲਸੀ ਵਾਲਾ ਅਤੇ 7-8 ਅਣਪਛਾਤੇ ਵਿਅਕਤੀਆਂ ਨੇ ਰੋੜੇ ਮਾਰੇ, ਜਿਸ ਤੇ ਉਸ ਨੇ ਗੇਟ ਖੋਲ੍ਹਿਆ ਤਾਂ ਦੋਸ਼ੀਅਨ ਨੇ ਘਰ ਅੰਦਰ ਦਾਖਲ ਹੋ ਕੇ ਘਰ ਦੀ ਭੰਨ ਤੋੜ ਕੀਤੀ ਤੇ ਪਰਿਵਾਰਿਕ ਮੈਂਬਰਾਂ ਦੀ ਖਿੱਚ ਧੂਹ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button