
ਅੰਮ੍ਰਿਤਸਰ, 30 ਨਵੰਬਰ : ਸ਼ਹਿਰ ਵਿਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਨਾਲ ਆਮ ਲੋਕਾਂ ਵਿਚ ਦਹਿਸ਼ਤ ਦਾ ਮਾਹੋਲ ਪੈਦਾ ਹੋ ਗਿਆ ਹੈ। ਇਸੇ ਤਰ੍ਹਾਂ ਹੀ ਬੀਤੀ ਦੇਰ ਰਾਤ ਮੇਨ ਬਜ਼ਾਰ ਸੁਲਤਾਨਵਿੰਡ ਪਿੰਡ ਲੰਿਕ ਰੋਡ ਦੋਬੁਰਜੀ ਵਿਖੇ ਘਰ ਵਿਚ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ, ਪਰ ਪਰਿਵਾਰ ਤੇ ਇਲਾਕਾ ਵਾਸੀਆਂ ਵਿਚ ਦਹਿਸ਼ਤ ਦਾ ਮਾਹੋਲ ਬਣਿਆ ਹੋਇਆ ਹੈ। ਗੱਲਬਾਤ ਕਰਦਿਆਂ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਬੀਤੀ ਰਾਤ 12 ਵੱਜ ਕੇ 30 ਮਿੰਟ ਦੇ ਕਰੀਬ ਅਣਪਛਾਤੇ ਨੌਜਵਾਨਾਂ ਵੱਲੋਂ ਸਾਡੇ ਘਰ ਗੋਲੀਆਂ ਚਲਾਈਆਂ ਤੇ ਨੌਜਵਾਨ ਫਰਾਰ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਤੇ ਇਸ ਮਾਮਲੇ ਬਾਰੇ ਥਾਣਾ ਸੁਲਤਾਨਵਿੰਡ ਨੂੰ ਸ਼ਿਕਾਇਤ ਦੇ ਦਿੱਤੀ ਹਈ ਹੈ। ਸੁਲਤਾਨਵਿੰਡ ਦੇ ਇਲਾਕੇ ਦੇ ਘਰ ਵਿਚ ਗੋਲੀਆ ਚੱਲਣ ਦੇ ਮਾਮਲੇ ਬਾਰੇ ਥਾਣਾ ਸੁਲਤਾਨਵਿੰਡ ਦੇ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਬਾਰੇ ਸ਼ਿਕਾਇਤ ਮਿਲੀ ਹੈ।



