
ਡੇਰਾਬੱਸੀ, 24 ਅਗਸਤ : ਕਕਰਾਲੀ ਪਿੰਡ ਨੇੜੇ ਘੱਗਰ ਦਰਿਆ ’ਚੋਂ ਇਕ ਅਣਪਛਾਤੇ ਬੱਚੇ ਦੀ ਲਾਸ਼ ਬਰਾਮਦ ਹੋਈ। ਲਾਸ਼ ਦਰਿਆ ਦੇ ਪਾਣੀ ’ਚ ਰੁੜ੍ਹ ਕੇ ਆਈ ਸੀ, ਜਿਸ ਨੂੰ ਸਥਾਨਕ ਲੋਕਾਂ ਨੇ ਦੇਖਿਆ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਦੀ ਖ਼ਬਰ ਮਿਲਦੇ ਹੀ ਡੇਰਾਬੱਸੀ ਪੁਲਿਸ ਮੌਕੇ ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਦਰਿਆ ’ਚੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਇਸ ਸਬੰਧੀ ਜਾਂਚ ਜਾਰੀ ਹੈ। ਜਿਸ ਕਾਰਨ ਬੱਚੇ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ। ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਇਸ ਬੱਚੇ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕਰਨ।



