
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਚਾਇਨਾ ਡੋਰ ਦੇ 4 ਗੱਟੂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ 223 ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾਂ ਚੈਕਿੰਗ ਦੇ ਸਬੰਧ ਵਿਚ ਅਗਰਸੇਨ ਚੌਂਕ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਰਮਨ ਕੁਮਾਰ ਪੁੱਤਰ ਰਕੇਸ਼ ਕੁਮਾਰ ਉਰਫ ਰਮੇਸ਼ ਕੁਮਾਰ ਵਾਸੀ ਗੁਰੂਹਰਸਹਾਏ ਪਤੰਗਾਂ ਵਾਲੀ ਚਾਇਨਾ ਡੋਰ ਵੇਚਣ ਦਾ ਆਦੀ ਹੈ ਤੇ ਅੱਜ ਵੀ ਦਾਣਾ ਮੰਡੀ ਗੁਰੂਹਰਸਹਾਏ ਦੇ ਅੰਦਰ ਖੜਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਦੋਸ਼ੀ ਨੂੰ 4 ਗੱਟੂ ਚਾਇਨਾ ਡੋਰ ਸਮੇਤ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



