
ਬਰਨਾਲਾ, 29 ਜੁਲਾਈ : ਸਥਾਨਕ ਮੰਡੀ ਦੀ ਬਹੁਮੰਤਵੀ ਖੇਤੀਬਾੜੀ ਸੁਸਾਇਟੀ ਧਨੌਲਾ ਦੇ ਪ੍ਰਧਾਨ ’ਤੇ ਅਣਪਛਾਤਿਆਂ ਵੱਲੋਂ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਖੇਤੀਬਾੜੀ ਸਭਾ ਧਨੌਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਪਿੱਥੋਵਾਲੀਆ ਜੋ ਦੁਪਹਿਰ ਦੇ ਸਮੇਂ ਆਪਣੇ ਖੇਤ ’ਚ ਕੰਮ ਕਰ ਰਿਹਾ ਸੀ ਜਿਵੇਂ ਹੀ ਖੇਤ ’ਚੋਂ ਕੰਮ ਕਰ ਕੇ ਆਪਣੇ ਮਾਮੇ ਦੇ ਲੜਕੇ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਾਹਰ ਨਿਕਲਿਆ ਤਾਂ ਇਕ ਅਲਟੋ ਕਾਰ ’ਚ ਸਵਾਰ ਚਾਰ ਵਿਅਕਤੀਆਂ ਵੱਲੋਂ ਅੱਗੇ ਗੱਡੀ ਲਗਾ ਕੇ ਰੋਕ ਲਿਆ ਤੇ ਗੱਡੀ ’ਚੋਂ ਉਤਰ ਕੇ ਕੁੱਟਮਰ ਕਰਨੀ ਸ਼ੁਰੂ ਕਰ ਦਿੱਤੀ। ਜਿਨ੍ਹਂ ਦੇ ਹੱਥਾਂ ’ਚ ਬੇਸਵਾਲ ਤੇ ਕਿਰਪਾਨਾਂ ਸਨ। ਜਿਨ੍ਹਂ ਨੇ ਸੁਖਵਿੰਦਰ ਸਿੰਘ ਦੀ ਕੁੱਟਮਾਰ ਕਰ ਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਤੇ ਗੱਡੀ ਲੈ ਕੇ ਫ਼ਰਾਰ ਹੋ ਗਏ। ਜਿਸ ਨੂੰ ਉਸਦੇ ਮਾਮੇ ਦੇ ਲੜਕੇ ਨੇ ਹੋਰਨਾਂ ਦੀ ਮੱਦਦ ਨਾਲ ਸਿਵਿਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ। ਕੁੱਟਮਾਰ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਪਰ ਕੁੱਟਮਾਰ ’ਚ ਜ਼ਖ਼ਮੀ ਹੋਏ ਸੁਖਵਿੰਦਰ ਸਿੰਘ ਨੇ ਕਿਸੇ ’ਤੇ ਸ਼ੱਕ ਹੋਣ ਦਾ ਪ੍ਰਗਟਾਵਾ ਕੀਤਾ ਪਰ ਹਾਲੇ ਤੱਕ ਕੋਈ ਵੀ ਵਜ਼ਾ ਰੰਜਸ਼ ਸਾਹਮਣੇ ਨਹੀਂ ਆਈ। ਜਦੋਂ ਇਸ ਸਬੰਧੀ ਥਾਣਾ ਧਨੌਲਾ ਦੇ ਐੱਸਐੱਚਓ ਇੰਸਪੈਕਟਰ ਜਗਜੀਤ ਸਿੰਘ ਘੁਮਾਣ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜ਼ਖ਼ਮੀ ਵਿਅਕਤੀ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ, ਜਲਦੀ ਹੀ ਹਮਲਾਵਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ।



