Punjab

ਚਿੱਟਾ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੀ ਔਰਤ ‘ਤੇ ਹਮਲਾ, ਦੋ ਔਰਤਾਂ ਸਮੇਤ ਚਾਰ ਦੇ ਖ਼ਿਲਾਫ਼ ਮੁਕੱਦਮਾ ਦਰਜ

ਲੁਧਿਆਣਾ, 13 ਮਾਰਚ-ਚਿੱਟਾ ਵੇਚਣ ਵਾਲਿਆਂ ਦੇ ਖ਼ਿਲਾਫ਼ ਪੁਲਿਸ ਕਮਿਸ਼ਨਰ ਦੇ ਸਾਹਮਣੇ ਗਵਾਹੀ ਦੇਣ ਵਾਲੀ ਔਰਤ ਉੱਪਰ ਹਮਲਾ ਕਰ ਦਿੱਤਾ ਗਿਆ । ਇਸ ਮਾਮਲੇ ਵਿੱਚ ਥਾਣਾ ਡਾਬਾ ਦੀ ਪੁਲਿਸ ਨੇ ਮੁਹੱਲਾ ਸਤਿਗੁਰੂ ਨਗਰ ਦੀ ਰਹਿਣ ਵਾਲੀ ਸੁਖਮਨਪ੍ਰੀਤ ਕੌਰ ਦੀ ਸ਼ਿਕਾਇਤ ਤੇ ਮੁਹੱਲਾ ਸਤਿਗੁਰੂ ਨਗਰ ਦੀ ਵਾਸੀ ਮਨਦੀਪ ਕੌਰ, ਪ੍ਰੀਆ, ਸੁਮਿਤ ਕੁਮਾਰ ਅਤੇ ਰੋਸ਼ਨ ਲਾਲ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਖਮਨਪ੍ਰੀਤ ਕੌਰ ਨੇ ਦੱਸਿਆ ਕਿ 7 ਮਾਰਚ ਨੂੰ ਉਸਨੇ ਪੁਲਿਸ ਕਮਿਸ਼ਨਰ ਦੇ ਸਾਹਮਣੇ ਚਿੱਟਾ ਵੇਚਣ ਵਾਲਿਆਂ ਦੇ ਖ਼ਿਲਾਫ਼ ਗਵਾਹੀ ਦਿੱਤੀ ਸੀ। ਔਰਤ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਦੇ ਗੇਟ ਦੇ ਕੋਲ ਖੜ੍ਹੀ ਸੀ ਇਸੇ ਦੌਰਾਨ ਨਾਮ ਜਦ ਕੀਤੇ ਗਏ ਮੁਲਜ਼ਮਾਂ ਨੇ ਉਸ ਉੱਪਰ ਹਮਲਾ ਕਰਕੇ ਕੁੱਟਮਾਰ ਕੀਤੀ ਅਤੇ ਉਸ ਦੀ ਨਗਦੀ ਕੱਢ ਲਈ ਗਈ । ਜਾਂਦੇ ਸਮੇਂ ਮੁਲਜ਼ਮਾਂ ਨੇ ਉਸ ਦੀ ਚੇਨ ਖੋਹ ਲਈ ਅਤੇ ਮੋਬਾਈਲ ਫੋਨ ਭੰਨ ਦਿੱਤਾਉਧਰੋਂ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਨਦੀਪ ਕੌਰ ਪ੍ਰੀਆ ਸੁਮਿਤ ਕੁਮਾਰ ਅਤੇ ਰੋਸ਼ਨ ਲਾਲ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button