Punjab

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

SSP ਜਲੰਧਰ ਤੋਂ ਮੰਗੀ ਰਿਪੋਰਟ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 23 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ’ਚ ਸਿਵਲ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਗੁਰੂਦੁਆਰਾ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐੱਸਐੱਸਪੀ ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਗੜ੍ਹੀ ਨੇ ਦੱਸਿਆ ਕਿ ਮੀਡੀਆ ਰਾਹੀਂ ਧਿਆਨ ’ਚ ਆਇਆ ਹੈ, ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗੁਰਦੁਆਰੇ ਦੀ ਜ਼ਮੀਨ ’ਤੇ ਕਬਜ਼ਾ ਕੀਤਾ ਗਿਆ ਹੈ। ਇਸ ’ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਮਿਤੀ 26-08-2025 ਨੂੰ ਤੱਥ ਤੇ ਸੂਚਨਾ ਉਪ ਕਪਤਾਨ ਪੁਲਿਸ ਰਾਹੀਂ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਲੰਧਰ ਦੇ ਸ਼ਹੀਦ ਸੰਤ ਰਾਮਾਨੰਦ ਚੌਕ ਸਬੰਧੀ ਸੂਮੋਟੋ ਲੈਂਦੇ ਹੋਏ ਰਿਪੋਰਟ ਤਲਬ ਕੀਤੀ ਸੀ, ਜਿਸ ਸਬੰਧੀ ਪ੍ਰਸ਼ਾਸਨ ਨੇ ਸੰਤ ਰਾਮਾਨੰਦ ਚੌਕ ਦਾ ਨਾਮਕਰਨ ਸਬੰਧੀ ਬੋਰਡ ਮੁੜ ਲਾਉਣ ਲਈ ਰਜ਼ਾਮੰਦੀ ਦੇ ਦਿੱਤੀ ਸੀ।

Related Articles

Leave a Reply

Your email address will not be published. Required fields are marked *

Back to top button