
ਬਾਲ ਕਿਸ਼ਨ
ਫ਼ਿਰੋਜ਼ਪੁਰ, 22 ਅਪ੍ਰੈਲ: ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਫਿਰੋਜ਼ਪੁਰ ਸ. ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਪਿੰਡ ਕਟੋਰਾ ਬਲਾਕ ਫਿਰੋਜ਼ਪੁਰ ਵਿਖੇ ਵਿਕਾਸ ਕਾਰਜ ਕਰਵਾਉਣ ਲਈ 1 ਲੱਖ ਰੁਪਏ ਦੀ ਰਾਸ਼ੀ ਅਤੇ ਪਿੰਡ ਨਿੱਕਾ ਸੋਢੇ ਵਾਲਾ ਬਲਾਕ ਫਿਰੋਜ਼ਪੁਰ ਵਿਖੇ ਵਿਕਾਸ ਕਾਰਜ ਕਰਵਾਉਣ ਲਈ 1 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਚੇਅਰਮੈਨ ਸ. ਚੰਦ ਸਿੰਘ ਗਿੱਲ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨਾਲ ਆਮ ਪਬਲਿਕ ਬਹੁਤ ਲਾਭ ਮਿਲੇਗਾ। ਇਸ ਮੌਕੇ ਪਿੰਡਾਂ ਦੇ ਅਹੁਦੇਦਾਰਾਂ ਵੱਲੋਂ ਪਿੰਡਾਂ ਦੇ ਵਿਕਾਸ ਲਈ ਇਹ ਰਾਸ਼ੀ ਜਾਰੀ ਕਰਨ ਲਈ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਬਿਕਰਮਜੀਤ ਸਿੰਘ ਤੇ ਦਿਲਬਾਗ ਸਿੰਘ, ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ, ਕੁਲਵਿੰਦਰ ਸਿੰਘ, ਅਨਮੋਲ ਸਿੰਘ, ਹਰਵਿੰਦਰ ਸਿੰਘ, ਮੈਂਬਰ ਕੁਲਦੀਪ ਸਿੰਘ ਹਾਂਡਾ, ਕੁਲਦੀਪ ਸਿੰਘ ਅਤੇ ਹੋਰ ਪਿੰਡਾਂ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।



