Punjab
ਚੈਂਪੀਅਨਜ਼ ਟਰਾਫ਼ੀ ਸੈਮੀਫਾਈਨਲ: ਨਿਊਜ਼ੀਲੈਂਡ ਨੇ ਟਾਸ ਜਿੱਤ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ
ਚੈਂਪੀਅਨਜ਼ ਟਰਾਫ਼ੀ ਸੈਮੀਫਾਈਨਲ: ਨਿਊਜ਼ੀਲੈਂਡ ਨੇ ਟਾਸ ਜਿੱਤ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ

ਇਸਲਾਮਾਬਾਦ, 5 ਮਾਰਚ- ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ 2025 ਦਾ ਦੂਜਾ ਸੈਮੀਫਾਈਨਲ ਮੈਚ ਨਿਊਜ਼ੀਲੈਂਡ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਲਾਹੌਰ ਦੇ ਗੱਦਾਫੀ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਟੀਮ ਨੇ ਪਿਛਲੇ ਮੈਚ ਦੇ ਪਲੇਇੰਗ-11 ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਦੱਖਣੀ ਅਫਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਵਾਪਸੀ ਕਰ ਰਹੇ ਹਨ। ਇਸ ਮੈਚ ਨੂੰ ਜਿੱਤਣ ਵਾਲੀ ਟੀਮ 9 ਮਾਰਚ ਨੂੰ ਦੁਬਈ ਵਿਚ ਭਾਰਤ ਵਿਰੁੱਧ ਫਾਈਨਲ ਮੈਚ ਖੇਡੇਗੀ।



