Punjab

ਚੋਣ ਕਮਿਸ਼ਨ ਨੇ ਸੂਬੇ ’ਚ ਸਰਕਾਰੀ ਮੁਲਾਜ਼ਮਾਂ ਦੇ ਤਬਾਦਲਿਆਂ ਤੇ ਨਿਯੁਕਤੀ ’ਤੇ ਲਾਈ ਰੋਕ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 3 ਦਸੰਬਰ : ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਸਰਕਾਰੀ ਮੁਲਾਜ਼ਮਾਂ ਦੇ ਤਬਾਦਲਿਆਂ ਤੇ ਨਿਯੁਕਤੀਆਂ ’ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਕਮਿਸ਼ਨਰ ਨੇ ਮੁੱਖ ਸਕੱਤਰ ਕੇਏਪੀ ਸਿਨਹਾ ਸਮੇਤ ਸਾਰੇ ਡਿਪਟੀ ਕਮਿਸ਼ਨਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 28 ਨਵੰਬਰ ਨੂੰ ਚੋਣਾਂ ਦੇ ਐਲਾਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਬਦਲਾਅ ਕੀਤੇ ਸਨ। ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ। ਚਾਰ ਦਸੰਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾਣਗੇ ਜਦਕਿ 14 ਦਸੰਬਰ ਨੂੰ ਵੋਟਿੰਗ ਹੈ। ਚੋਣਾਂ ਕਾਰਨ ਨਗਰ ਨਿਗਮ ਵਾਲੇ ਖੇਤਰਾਂ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਚੋਣ ਜ਼ਾਬਤਾ ਲਾਗੂ ਹੈ। ਇਸ ਕਾਰਨ ਸਰਕਾਰ ਕੋਈ ਵੀ ਤਬਾਦਲਾ ਜਾਂ ਨਿਯੁਕਤੀ ਨਹੀਂ ਕਰ ਸਕਦੀ। ਜੇਕਰ ਕਿਸੇ ਦਾ ਤਬਾਦਲਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਸੂਬਾਈ ਕਮਿਸ਼ਨਰ ਤੋਂ ਮਨਜ਼ੂਰੀ ਲੈਣੀ ਪਵੇਗੀ।

Related Articles

Leave a Reply

Your email address will not be published. Required fields are marked *

Back to top button