Punjab

ਚੋਰਾਂ ਨੇ ਟਰਾਂਸਪੋਰਟਰ ਦਾ ਘਰ ਕੀਤਾ ਸਾਫ਼, 2 ਲੱਖ 80 ਹਜ਼ਾਰ ਦੀ ਨਕਦੀ ਤੇ ਲੱਖਾਂ ਦੇ ਸੋਨੇ ਦੇ ਗਹਿਣੇ ਕੀਤੇ ਚੋਰੀ

ਲੁਧਿਆਣਾ, 9 ਫਰਵਰੀ- ਸੁੱਤੇ ਪਏ ਪਰਿਵਾਰ ਦੀ ਮੌਜੂਦਗੀ ਵਿੱਚ ਸ਼ਾਤਰ ਚੋਰ ਗਿਰੋਹ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਇਆ ਅਤੇ ਘਰ ਚੋਂ ਸੋਨੇ ਦੇ ਗਹਿਣੇ ਅਤੇ 2 ਲੱਖ 80 ਹਜ਼ਾਰ ਦੀ ਨਕਦੀ ਚੋਰੀ ਕਰ ਲਈ । ਇਸ ਮਾਮਲੇ ਵਿੱਚ ਥਾਣਾ ਡਾਬਾ ਦੀ ਪੁਲਿਸ ਨੇ ਗੁਰੂ ਗੋਬਿੰਦ ਸਿੰਘ ਨਗਰ ਡਾਬਾ ਲੋਹਾਰਾ ਰੋਡ ਦੇ ਰਹਿਣ ਵਾਲੇ ਟਰਾਂਸਪੋਰਟਰ ਬਲਬੀਰ ਸਿੰਘ ਦੀ ਸ਼ਿਕਾਇਤ ਲੈ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਬਲਵੀਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲੋਂ ਸਵੇਰੇ 5 ਵਜੇ ਜਦ ਉਨ੍ਹਾਂ ਦੀ ਅੱਖ ਦੀ ਖੁੱਲੀ ਤਾਂ ਦੇਖਿਆ ਕਿ ਬੈਡਰੂਮ ਦੀ ਅਲਮਾਰੀ ਖੁੱਲੀ ਪਈ ਸੀ । ਬਲਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਜਵਿੰਦਰ ਕੌਰ ਨੇ ਘਰ ਦੀ ਜਾਂਚ ਕੀਤੀ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਲੋਕਰ ਵਿੱਚ ਪਈ 2 ਲੱਖ 50 ਹਜਾਰ ਰੁਪਏ ਦੀ ਰਕਮ , ਬਲਵੀਰ ਸਿੰਘ ਦੀ ਜੇਬ ਚੋਂ 30 ਹਜ਼ਾਰ ਰੁਪਏ, ਅਲਮਾਰੀ ਵਿੱਚ ਪਈਆਂ ਸੋਨੇ ਦੀਆਂ 2 ਚੇਨਾਂ, 2 ਲੋਕੇਟ, 7 ਸੋਨੇ ਦੀਆਂ ਮੁੰਦਰੀਆਂ ਅਤੇ ਚਾਂਦੀ ਦੀਆਂ ਪੰਜੇਬਾਂ ਚੋਰੀ ਹੋ ਚੁੱਕੀਆਂ ਸਨ। ਬਲਵੀਰ ਸਿੰਘ ਨੂੰ ਆਪਣੇ ਜਰੀਏ ਪੜਤਾਲ ਕਰਨ ਤੇ ਪਤਾ ਲੱਗਾ ਕਿ ਦੇਰ ਰਾਤ ਨੂੰ ਅਣਪਛਾਤੇ ਚੋਰ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਏ ਅਤੇ ਸੁੱਤੇ ਪਏ ਪਰਿਵਾਰ ਦੀ ਮੌਜੂਦਗੀ ਵਿੱਚ ਵਾਰਦਾਤ ਨੂੰ ਅੰਜਾਮ ਦੇ ਗਏ । ਉਧਰੋਂ ਹੀ ਇਸ ਮਾਮਲੇ ਵਿੱਚ ਥਾਣਾ ਡਾਬਾ ਤੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਟਰਾਂਸਪੋਰਟਰ ਬਲਵੀਰ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button