Punjab

ਚੋਰੀ ਦਾ ਇਕ ਮੋਟਰਸਾਈਕਲ ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 23 ਮਾਰਚ (ਬਾਲ ਕਿਸ਼ਨ)– ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਚੋਰੀ ਦਾ ਇਕ ਮੋਟਰਸਾਈਕਲ ਬਰਾਮਦ ਕਰਕੇ ਇਕ ਵਿਅਕਤੀ ਖਿਲਾਫ 303 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਗੁੱਦੜਢੰਡੀ ਰੋਡ ਗੁਰੂਹਰਸਹਾਏ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੀਤਾ ਪੁੱਤਰ ਦਰਸ਼ਨ ਸਿੰਘ ਵਾਸੀ ਭੱਠਾ ਬਸਤੀ ਗੁਰੂਹਰਸਹਾਏ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਜਿਸ ਨੇ ਮੋਟਰਸਾਈਕਲ ਕਬਰਿਸਤਾਨ ਵਿਚ ਛੁਪਾ ਕੇ ਰੱਖਿਆ ਹੋਇਆ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਗਈ ਤਾਂ ਇਕ ਮੋਟਰਸਾਈਕਲ ਬਰਾਮਦ ਹੋਇਆਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button