
ਫ਼ਿਰੋਜ਼ਪੁਰ, 6 ਜਨਵਰੀ (ਜਸਵਿੰਦਰ ਸਿੰਘ ਸੰਧੂ)- ਥਾਣਾ ਸਿਟੀ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਉਸ ਖਿਲਾਫ 303 (2) ਬੀ.ਐੱਨ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਦੋਸ਼ੀ ਹਰਜਿੰਦਰ ਸਿੰਘ ਉਰਫ਼ ਹੀਰਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਵਰਿ੍ਹਆ ਜੋ ਪਬਲਿਕ ਦੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦਾ ਹੈ, ਜੋ ਅੱਜ ਵੀ ਮੋਟਰਸਾਈਕਲ ਚੋਰੀ ਕਰਕੇ ਪਿੰਡ ਸਨ੍ਹੇਰ ਵੱਲ ਗਿਆ ਹੈ। ਜੇਕਰ ਸਨ੍ਹੇਰ ਪੁਲ ’ਤੇ ਨਾਕਾਬੰਦੀ ਕਰਕੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਨੂੰ ਚੋਰੀ ਦੇ ਇਕ ਮੋਟਰਸਾਈਕਲ ਹੀਰੋ ਬਿਨ੍ਹਾ ਨੰਬਰੀ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



