
ਭਿੱਖੀਵਿੰਡ, 15 ਅਗਸਤ : ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸਦੇ ਖਿਲਾਫ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਨਿਹਾਲਾ ਪਿੰਡ ਦੇ ਟੀ-ਪੁਆਇੰਟ ਕੋਲ ਮੌਜੂਦ ਸਨ। ਇਸੇ ਦੌਰਾਨ ਬਿਨਾਂ ਨੰਬਰ ਦੇ ਮੋਟਰਸਾਈਕਲ ’ਤੇ ਇਕ ਵਿਅਕਤੀ ਆਇਆ। ਜਿਸ ਨੂੰ ਰੋਕ ਕੇ ਮੋਟਰਸਾਈਕਲ ਬਾਰੇ ਪੁੱਛ ਗਿੱਛ ਕੀਤੀ ਤਾਂ ਪਹਿਲਾਂ, ਉਹ ਮੋਟਰਸਾਈਕਲ ਨੂੰ ਆਪਣਾ ਦੱਸਦਾ ਰਿਹਾ ਪਰ ਬਾਅਦ ਵਿਚ ਉਸ ਨੇ ਮੰਨ ਲਿਆ ਕਿ ਇਹ ਮੋਟਰਸਾਈਕਲ ਉਸ ਨੇ ਭਿੱਖੀਵਿੰਡ ਤੋਂ ਚੋਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਸੁਰਜੀਤ ਸਿੰਘ ਵਾਸੀ ਫਤਿਹਪੁਰ ਸੁੱਗਾ ਵਜੋਂ ਪਛਾਣੇ ਗਏ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਹੋਰ ਪੁੱਛਗਿੱਛ ਜਾਰੀ ਹੈ।



