
ਗੋਇੰਦਵਾਲ ਸਾਹਿਬ, 3 ਅਗਸਤ : ਥਾਣਾ ਗੋਇੰਦਵਾਲ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਕਾਲਜ ਖਡੂਰ ਸਾਹਿਬ ਨਜ਼ਦੀਕ ਮੌਜੂਦ ਸਨ। ਇਸੇ ਦੌਰਾਨ ਉਨ੍ਹਾਂ ਨੂੰ ਸੁਚਨਾ ਮਿਲੀ ਕਿ ਅੰਮ੍ਰਿਤਪਾਲ ਸਿੰਘ ਪੁੱਤਰ ਬਚਨ ਸਿੰਘ, ਕਰਨਦੀਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਖਡੂਰ ਸਾਹਿਬ ਅਤੇ ਜੋਬਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਭਰੋਵਾਲ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦੇ ਹਨ ਅਤੇ ਅੱਜ ਵੀ ਇਲਾਕੇ ਵਿਚ ਘੁੰਮ ਰਹੇ ਹਨ। ਜਿਸ ਦੇ ਚੱਲਦਿਆਂ ਤਾਂ ਉਨ੍ਹਾਂ ਪੁਲਿਸ ਪਾਰਟੀ ਸਮੇਤ ਵੈਰੋਂਵਾਲ ਰੋਡ ’ਤੇ ਨਾਕਾਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਡੀਲੈਕਸ ਮੋਟਰਸਾਈਕਲ ਬਿਨਾਂ ਨੰਬਰ ਅਤੇ ਇਕ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।



