
ਫ਼ਿਰੋਜ਼ਪੁਰ, 17 ਮਾਰਚ (ਬਾਲ ਕਿਸ਼ਨ)– ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 303 (1), 307 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਾਈਪਾਸ ਬਸਤੀ ਭੱਟੀਆਂ ਵਾਲੀ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਪਰਮਜੀਤ ਪੁੱਤਰ ਬੋਹੜਾ ਅਤੇ ਸੈਮਲ ਪੁੱਤਰ ਸਤਪਾਲ ਵਾਸੀਅਨ ਖਾਈ ਫੇਮੇ ਕੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਆਦੀ ਹਨ। ਜੋ ਹੁਣ ਵੀ ਬਸਤੀ ਭੱਟੀਆਂ ਵਾਲੀ ਸਿਟੀ ਫਿਰੋਜ਼ਪੁਰ ਬਾਈਪਾਸ ਦੀ ਸਾਇਡ ’ਤੇ ਕੱਚੇ ਰਸਤੇ ’ਤੇ ਮੋਟਰਸਾਈਕਲ ਖੜਾ ਕਰਕੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਜਗ੍ਹਾ ’ਤੇ ਛਾਪੇਮਾਰੀ ਕਰ ਉਕਤ ਦੋਸ਼ੀਅਨ ਨੂੰ ਗ੍ਰਿਫਤਾਰ ਕਰਕੇ 1 ਮੋਟਰਸਾਈਕਲ ਪਲਟੀਨਾ ਬਿਨ੍ਹਾ ਨੰਬਰੀ ਬਰਾਮਦ ਕੀਤਾ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



