Punjab

ਛਾਉਣੀ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ

ਬਾਲ ਕਿਸ਼ਨ

ਫਿਰੋਜ਼ਪੁਰ, 11 ਜੂਨ : ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਨਕੇਲ ਪਾਉਣ ਲਈ ਪੁਲਿਸ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਇਸੀ ਲੜੀ ਹੇਠ ਡਾਇਰੈਕਟਰ ਜਨਰਲ ਆਫ਼ ਪੁਲਿਸ (ਰੇਲਵੇਜ਼) ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਪਤਾਨ ਗੁਰਵਿੰਦਰ ਸਿੰਘ ਸੰਧੂ (ਆਪਰੇਸ਼ਨ, ਰੇਲਵੇ ਪੰਜਾਬ) ਦੀ ਅਗਵਾਈ ਹੇਠ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਅਭਿਆਨ ਦੌਰਾਨ ਜੀਆਰਪੀ, ਆਰਪੀਐੱਫ ਅਤੇ ਐਂਟੀ ਸਾਬੋਤਾਜ ਟੀਮਾਂ ਨੇ ਸਾਂਝੀ ਕਾਰਵਾਈ ਕੀਤੀ। ਸਟੇਸ਼ਨ ਇੰਚਾਰਜ਼ ਨਵੀਨ ਕੁਮਾਰ ਨੇ ਦੱਸਿਆ ਕਿ ਰੇਲਵੇ ਯਾਰਡ, ਬੂਕਿੰਗ ਕਾਊਂਟਰ, ਪਾਰਕਿੰਗ, ਪਾਰਸਲ ਘਰ, ਸਟੈਂਡ ਅਤੇ ਯਾਤਰੀਆਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਅਜਿਹੇ ਅਭਿਆਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button