Punjab

ਛੁੱਟੀ ’ਤੇ ਆਏ ਫ਼ੌਜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸੁਨਾਮ, 7 ਜੁਲਾਈ : ਨੇੜਲੇ ਪਿੰਡ ਚੌਵਾਸ ਜਖੇਪਲ ਵਿਖੇ ਛੁੱਟੀ ‘ਤੇ ਆਏ ਫੌ਼ਜ ਦੇ ਇਕ ਜਵਾਨ ਨੇ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਸੋਮਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆਂ ਥਾਣਾ ਧਰਮਗੜ੍ਹ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਚੌਵਾਸ ਜਖੇਪਲ ਦਾ 28 ਕੁ ਵਰ੍ਹਿਆਂ ਦਾ ਮੇਜਰ ਸਿੰਘ ਪੁੱਤਰ ਦਰਸ਼ਨ ਸਿੰਘ ਜਿਹੜਾ ਫੌ਼ਜ ਵਿਚ ਨੌਕਰੀ ਕਰਦਾ ਸੀ ਅਤੇ ਹੁਣ ਛੁੱਟੀ ’ਤੇ ਆਪਣੇ ਘਰ ਆਇਆ ਹੋਇਆ ਸੀ। ਉਸਨੇ ਸੋਮਵਾਰ ਸਵੇਰੇ 10 ਕੁ ਵਜੇ ਖੇਤ ਬਿਜਲੀ ਵਾਲ਼ੀ ਮੋਟਰ ਦੇ ਕੋਠੇ ’ਚ ਜਾ ਕੇ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਉਨ੍ਹਾਂ ਆਖਿਆ ਕਿ ਖੁਦਕਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੜਤਾਲ ਉਪਰੰਤ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮ੍ਰਿਤਕ ਦੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button