Punjab

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ 28 ਜਨਵਰੀ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ, 23 ਜਨਵਰੀ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਬੁਲਾਈ ਗਈ ਹੈ। ਪ੍ਰਾਪਤ ਵੇਰਵੇ ਅਨੁਸਾਰ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਵਿਚ ਅਹਿਮ ਅਤੇ ਭਖਦੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਭਾਵੇਂ ਕਿ ਇਸ ਇਕੱਤਰਤਾ ਦੇ ਏਜੰਡੇ ਬਾਰੇ ਅਜੇ ਸਪੱਸ਼ਟ ਨਹੀਂ ਹੈ, ਪਰ ਸਮਝਿਆ ਜਾਂਦਾ ਹੈ ਕਿ ਇਸ ਇਕੱਤਰਤਾ ਵਿਚ ਅਕਾਲੀ ਦਲ ਦੀ ਭਰਤੀ ਅਤੇ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਗਈ 11 ਮੈਂਬਰੀ ਕਮੇਟੀ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਅਹਿਮ ਪੰਥਕ ਮੁੱਦਿਆਂ ਬਾਰੇ ਸਿੰਘ ਸਾਹਿਬਾਨ ਵਲੋਂ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button