Punjab

ਜਥੇਦਾਰ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਨਿਯਮਾਵਲੀ ਬਣਾਉਂਣ ਲਈ ਧਾਮੀ ਹੋਏ ਪੱਬਾ-ਭਾਰ

ਅੰਮ੍ਰਿਤਸਰ, 2 ਅਪ੍ਰੈਲ-​​​​​​​ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੱਜੀ ਦਿਲਚਸਪੀ ਦਿਖਾਉਂਦਿਆਂ ਹਰ ਵਾਰ ਜਥੇਦਾਰ ਦੀ ਨਿਯੁਕਤੀ ਤੇ ਸੇਵਾਮੁਕਤੀ ਸਮੇਂ ਵਿਰੋਧੀਆਂ ਵੱਲੋਂ ਪਾਏ ਜਾਂਦੇ ਰੇੜਕੇ ਤੇ ਸਿੱਖ ਕੌਮ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਆਪਣੀ ਪ੍ਰਧਾਨਗੀ ਕਾਲ ਦੇ ਦਰਮਿਆਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਗਾਉਂਣ ਸਮੇਂ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਤੇ ਸੇਵਾ ਮੁਕਤੀ ਹੋਣ ਸਬੰਧੀ ਨਿਰਧਾਰਤ ਕੀਤੀ ਜਾਣ ਵਾਲੀ ਨਿਯਮਾਵਲੀ ਤੈਅ ਕਰਨ ਦਾ ਫੈਸਲਾ ਲਿਆ ਹੈ। ਇਸ ਨੂੰ ਲਾਗੂ ਕਰਨ ਲਈ ਐਡਵੋਕੇਟ ਧਾਮੀ ਪੱਬਾ-ਭਾਰ ਹੋ ਰਹੇ ਹਨ। ਧਾਮੀ ਵੱਲੋਂ 24 ਮਾਰਚ ਨੂੰ ਇਸ ਸਬੰਧੀ ਮੌਜੂਦਾ ਸਮੇਂ ਬਣੇ ਹਾਲਾਤ ਦੇ ਮੱਦੇਨਜ਼ਰ ਇਕ ਅਹਿਮ ਐਲਾਨ ਕਰਦਿਆ ਕਿਹਾ ਸੀ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੇ ਅਹੁਦਿਆਂ ਸਬੰਧੀ ਭਵਿੱਖ ’ਚ ਸਿੱਖ ਸੰਪਰਦਾਵਾਂ ਦੇ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤਹਿ ਕੀਤੇ ਜਾਣਗੇ ਅਤੇ ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜਥੇਦਾਰਾਂ ਦੇ ਇਨ੍ਹਾਂ ਸਤਿਕਾਰਤ ਅਹੁਦਿਆਂ ’ਤੇ ਇਕ ਵਿਅਕਤੀ ਇਕ ਅਹੁਦਾ ਦੀ ਨੀਤੀ ਲਾਗੂ ਕੀਤੀ ਜਾਵੇ। ਇਸੇ ਤਹਿਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਪਏ ਅਹੁਦੇ ਵਾਸਤੇ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਸਲਾਹ ਨਾਲ ਜਲਦੀ ਨਿਯੁਕਤੀ ਕਰ ਦਿੱਤੀ ਜਾਵੇਗੀਸਿੱਖ ਰਹੁਰੀਤਾਂ, ਪਰੰਪਰਾਵਾਂ ਤੇ ਇਤਿਹਾਸ ਸਾਡਾ ਮਾਰਗ ਦਰਸ਼ਨ ਹਨ। ਇਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਸਮੂਹਿਕ ਤੇ ਸੰਗਠਿਤ ਪ੍ਰਭਾਵ ਨਾਲ ਅੱਗੇ ਵਧਿਆ ਜਾਵੇਗਾ, ਤਾਂ ਜੋ ਕੌਮ ਨੂੰ ਸਮੇਂਸਮੇਂ ’ਤੇ ਪੇਸ਼ ਆਉਂਦੀਆਂ ਚੁਣੌਤੀਆਂ ਨਾਲ ਜਥੇਬੰਦਕ ਭਾਵਨਾ ਤਹਿਤ ਨਜਿੱਠਿਆ ਜਾ ਸਕੇ। ਤਖ਼ਤ ਸਾਹਿਬਾਨ ’ਤੇ ਸੇਵਾ ਨਿਭਾਉਣ ਵਾਲੇ ਜਥੇਦਾਰ ਦੀ ਰੁਖਸਤੀ ਇਕ ਸਨਮਾਨਜਨਕ ਢੰਗ ਨਾਲ ਕੀਤੀ ਜਾਇਆ ਕਰੇਗੀ, ਜਿਸ ਤੋਂ ਬਾਅਦ 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਜਨਰਲ ਇਜਲਾਸ ’ਚ ਪਾਸ ਕੀਤੇ ਗਏ ਅਹਿਮ ਮਤੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਸਬੰਧੀ ਇਕ ਪੰਥਕ ਨੁਮਾਇੰਦਿਆਂ ਦੀ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ, ਜੋ ਇਸ ਕਾਰਜ ਨੂੰ ਮੁਕੰਮਲ ਕਰੇਗੀ। ਐਡਵੋਕੇਟ ਧਾਮੀ ਦੀ ਅਪੀਲ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹ ਸੁਝਾਅ 20 ਅਪ੍ਰੈਲ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਦਸਤੀ ਰੂਪ, ਵਟਸਐਪ ਨੰਬਰ 7710136200 ਤੇ ਭੇਜੇ ਜਾਣ। ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇਕ ਸਾਂਝੀ ਕੌਮੀ ਰਾਏ ਬਣਾਈ ਜਾ ਸਕੇ।

Related Articles

Leave a Reply

Your email address will not be published. Required fields are marked *

Back to top button