Punjab

ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਗਠਤ ਹੋਵੇਗੀ ਸਬ-ਕਮੇਟੀ, ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਿਆ ਗਿਆ ਫੈਸਲਾ

ਅੰਮ੍ਰਿਤਸਰ, 12 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਫੈਸਲਾ ਲਿਆ ਗਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਬੰਧੀ ਸੇਵਾ ਨਿਯਮ ਅਤੇ ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਸਬ ਕਮੇਟੀ ਗਠਤ ਕੀਤੀ ਜਾਵੇਗੀ। ਇਹ ਸਭ ਕਮੇਟੀ ਵੱਖ- ਵੱਖ ਆਏ ਸੁਝਾਵਾਂ ਨੂੰ ਵਾਚ ਕੇ ਅਤੇ ਜਥੇਬੰਦੀਆਂ ਦੀ ਰਾਏ ਉਪਰੰਤ ਇਕ ਸਾਂਝੀ ਰਾਏ ਬਣਾਵੇਗੀ। ਜਿਸ ਤੋਂ ਬਾਅਦ ਨਵੇਂ ਜਥੇਦਾਰ ਦੀ ਨਿਯੁਕਤ ਕੀਤੀ ਜਾਵੇਗੀ। ਧਾਮੀ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਬਤੌਰ ਕਾਰਜਕਾਰੀ ਜਥੇਦਾਰ ਚੰਗੀਆਂ ਸੇਵਾਵਾਂ ਨਿਭਾ ਰਹੇ ਹਨ ਜੋ ਅਗਾਂਹ ਵੀ ਜਾਰੀ ਰਹਿਣਗੀਆਂ।

Related Articles

Leave a Reply

Your email address will not be published. Required fields are marked *

Back to top button