Punjab

ਜਨਰਲ ਮਜ਼ਦੂਰ ਯੂਨੀਅਨ ਆਈਐੱਨਟੀਯੂਸੀ ਫਿਰੋਜ਼ਪੁਰ ਦੇ ਅਹੁਦੇਦਾਰਾਂ ਨੇ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ

ਮੰਗਾਂ ਸਬੰਧੀ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨੂੰ ਸੌਂਪਿਆ

ਫਿਰੋਜ਼ਪੁਰ, 2 ਮਾਰਚ (ਬਾਲ ਕਿਸ਼ਨ)- ਜਨਰਲ ਮਜ਼ਦੂਰ ਯੂਨੀਅਨ ਇੰਟਕ ਫਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਮੀਟਿੰਗ ਕਾਂਗਰਸ ਭਵਨ ਫਿਰੋਜ਼ਪੁਰ ਛਾਉਣੀ ਵਿਖੇ ਪ੍ਰਧਾਨ ਸੁਖਦੇਵ ਸਿੰਘ ਕਟੋਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਭੱਠਿਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਪੰਜਾਬ ਬਿਲਡਿੰਗ ਐਂਡ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਵਿੱਚ ਰਜਿਸਟਰਡ ਮਜ਼ਦੂਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਇੱਟਾਂ ਦੇ ਭੱਠਿਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵਰਕਰ ਵੈਲਫੇਅਰ ਬੋਰਡ ਨਾਲ ਰਜਿਸਟਰਡ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਤੋਂ ਮੰਗ ਕੀਤੀ ਗਈ। ਇਸ ਦੌਰਾਨ ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਬੰਧਤ ਵਿਭਾਗ ਅਤੇ ਸਰਕਾਰ ਨੇ ਭੱਠਾ ਮਜ਼ਦੂਰਾਂ ਦੇ ਹੱਕਾਂ ਨੂੰ ਯਕੀਨੀ ਨਾ ਬਣਾਇਆ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਡੀਸੀ ਦਫ਼ਤਰ ਫਿਰੋਜ਼ਪੁਰ ਅਤੇ ਲੇਬਰ ਦਫ਼ਤਰ ਦੇ ਸਾਹਮਣੇ ਧਰਨਾ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਜੀਵਨ ਸਿੰਘ ਖਜ਼ਾਨਚੀ, ਵੀਰ ਸਿੰਘ ਜਨਰਲ ਸਕੱਤਰ, ਬਲਵੀਰ ਸਿੰਘ ਸੰਧੂ, ਬਲਵਿੰਦਰ ਸ਼ਰਮਾ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਧੀਰਾ ਘੜਾ, ਰਾਮ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button