Punjab

ਜਮੀਨ ਦੇ ਸੌਦੇ ‘ਚ 33 ਲੱਖ ਦੀ ਠੱਗੀ, ਚਾਰ ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ, 5 ਜੁਲਾਈ : ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਜਮੀਨ ਦੀ ਖਰੀਦੋ ਫਰੋਖਤ ਦੇ ਮਾਮਲੇ ਵਿੱਚ ਇੱਕ ਵਿਅਕਤੀ ਨਾਲ 33 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਹਰਜਿੰਦਰ ਸਿੰਘ ਵਾਸੀ ਪੁਖਰਾਜ ਕਲੋਨੀ ਬਠਿੰਡਾ ਨੇ ਦੱਸਿਆ ਕਿ ਉਸ ਨੇ ਜਮੀਨ ਖਰੀਦਣ ਲਈ ਹਰਜਿੰਦਰ ਸਿੰਘ ਵਾਸੀ ਬੀੜ ਰੋਡ ਬਠਿੰਡਾ, ਹਰਦੀਪ ਸਿੰਘ ਵਾਸੀ ਗੋਨਿਆਣਾ ਮੰਡੀ, ਪ੍ਰਿਤਪਾਲ ਸਿੰਘ ਵਾਸੀ ਬੀੜ ਰੋਡ ਬਠਿੰਡਾ ਅਤੇ ਰਾਜਪਾਲ ਸਿੰਘ ਵਾਸੀ ਪਿੰਡ ਜੋਇਆਂਵਾਲਾ ਫਿਰੋਜ਼ਪੁਰ ਨਾਲ ਗੱਲਬਾਤ ਕੀਤੀ। ਉਸ ਨੇ ਦੱਸਿਆ ਕਿ ਮੁਲਜਮਾਂ ਨੇ ਉਸ ਕੋਲੋਂ 33 ਲੱਖ ਰੁਪਏ ਲੈ ਲਏ ਪਰ ਜਮੀਨ ਨਹੀਂ ਦਿਵਾਈ। ਇਸ ਤਰ੍ਹਾਂ ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਮੁਲਜਮਾਂ ਨੇ ਕਿਹਾ ਕਿ ਉਨ੍ਹਾਂ ਨੇ ਠੱਗੀ ਮਾਰਨੀ ਸੀ ਮਾਰ ਲਈ ਹੈ। ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਚਾਰੇ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

Related Articles

Leave a Reply

Your email address will not be published. Required fields are marked *

Back to top button