Punjab

ਜਲਾਲਾਬਾਦ ਦੇ ਵਿਧਾਇਕ ਨੇ ਲਾਭ ਪਾਤਰੀਆਂ ਨੂੰ ਕਰਜ਼ਾ ਮਾਫ਼ੀ ਸਰਟੀਫਿਕੇਟ ਵੰਡੇ

ਮੰਡੀ ਅਰਨੀਵਾਲਾ, 18 ਜੁਲਾਈ : ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਆਲਿਆਣਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਕਰਜ਼ਾ ਲੈਣ ਵਾਲੇ ਲੋਕਾਂ ਨੂੰ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੰਡੇ। ਉਹਨਾਂ ਨੇ ਦੱਸਿਆ ਕਿ ਜਿਨਾਂ ਲੋਕਾਂ ਨੇ 31 ਮਾਰਚ 2020 ਤੋਂ ਪਹਿਲਾਂ ਦਾ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਨਿਗਮ ਤੋਂ ਕੋਈ ਕਰਜ਼ਾ ਲਿਆ ਸੀ ਉਹ ਸਾਰੇ ਕਰਜੇ ਮਾਫ ਕਰ ਦਿੱਤੇ ਗਏ ਹਨ। ਇਸ ਮੌਕੇ ਉਹਨਾਂ ਨੇ ਇਲਾਕੇ ਦੇ 57 ਲਾਭਪਾਤਰੀਆਂ ਨੂੰ ਇੱਕ ਕਰੋੜ 25 ਲੱਖ ਰੁਪਏ ਦੀ ਕਰਜ਼ਾ ਮਾਫੀ ਦੇ ਸਰਟੀਫਿਕੇਟ ਦਿੱਤੇ।ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਨੇ 4727 ਲਾਭਪਾਤਰੀਆਂ ਨੂੰ 67.84 ਕਰੋੜ ਰੁਪਏ ਦੇ ਕਰਜ਼ੇ ਮਾਫ ਕੀਤੇ ਹਨ. ਉਹਨਾਂ ਨੇ ਆਖਿਆ ਕਿ ਹਲਕਾ ਜਲਾਲਾਬਾਦ ਵਿੱਚ ਵੀ 105 ਲਾਭਪਾਤਰੀਆਂ ਦਾ 2.43 ਕਰੋੜ ਰੁਪਏ ਦਾ ਕਰਜ਼ਾ ਮਾਫ ਹੋਇਆ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗਾਂ ਦੇ ਨਾਲ ਖੜੀ ਹੈ। ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰ ਤਲਵਿੰਦਰ ਸਿੰਘ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button