Punjab

ਜਲੰਧਰ ‘ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਕਿਸਾਨਾਂ ਨੇ ਤੋੜੇ ਬੈਰੀਕੇਡ 

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 31 ਮਾਰਚ 2025- ਸ਼ੰਭੂਖਨੌਰੀ ਮੋਰਚੇ ਨੂੰ ਖਤਮ ਕਰਾਉਣ ਖਿਲਾਫ ਕਿਸਾਨ ਅੱਜ ਪੰਜਾਬ ਭਰ ਦੇ ਅੰਦਰ ਮੁੱਖ ਮੰਤਰੀ ਸਮੇਤ ਪੰਜਾਬ ਦੇ 17 ਜਿਲ੍ਹਿਆਂ ਵਿੱਚ 30 ਥਾਵਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨਾਂ ਦੇ ਵੱਲੋਂ ਮੁੱਖ ਮੰਤਰੀ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਰਾਓ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਕਿਸਾਨ ਜਲੰਧਰ ਦੇ ਵਿੱਚ ਮੰਤਰੀ ਮਹਿੰਦਰ ਭਗਤ ਦੇ ਘਰ ਮੂਹਰੇ ਜਦੋਂ ਪ੍ਰਦਰਸ਼ਨ ਕਰ ਰਹੇ ਸਨ ਤਾਂ ਇਸੇ ਦੌਰਾਨ ਹੀ ਪੁਲਿਸ ਦੇ ਵੱਲੋਂ ਕਿਸਾਨਾਂ ਨੂੰ ਬੈਰੀਗੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨਾਂ ਦੇ ਵੱਲੋਂ ਬੈਰੀਕੇਡ ਤੋੜ ਕੇ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button