
ਜਲੰਧਰ, 28 ਫਰਵਰੀ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸੰਤੋਖਪੁਰਾ ਵਿੱਚ ਇੱਕ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਕਰੀਬ 10 ਤੋਂ 12 ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਕੋਈ ਜ਼ਖ਼ਮੀ ਤਾਂ ਨਹੀਂ ਹੋਇਆ ਪਰ ਘਰ ਦੇ ਗੇਟ ਅਤੇ ਸ਼ੀਸ਼ਿਆਂ ‘ਤੇ ਗੋਲੀਆਂ ਲੱਗੀਆਂ ਹਨ। ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਹੀ ਏ.ਡੀ.ਸੀ.ਪੀ. ਜਯੰਤ ਪੁਰੀ ਮੌਕੇ ‘ਤੇ ਪਹੁੰਚੇ। ਸੀਸੀਟੀਵੀ ਕੈਮਰਿਆਂ ਵਿੱਚ ਮੁਲਜ਼ਮ ਕੈਦ ਹੋ ਗਏ ਹਨ, ਜਿਨ੍ਹਾਂ ਦੀ ਪਛਾਣ ਕਰਨ ਵਿੱਚ ਪੁਲਿਸ ਦੀਆਂ ਟੀਮਾਂ ਜੁਟੀਆਂ ਹੋਈਆਂ ਹਨ। ਗੋਲੀ ਚਲਾਉਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਹੀ ਏ.ਡੀ.ਸੀ.ਪੀ. ਜਯੰਤ ਪੁਰੀ ਮੌਕੇ ‘ਤੇ ਪਹੁੰਚੇ। ਸੀਸੀਟੀਵੀ ਕੈਮਰਿਆਂ ਵਿੱਚ ਮੁਲਜ਼ਮ ਕੈਦ ਹੋ ਗਏ ਹਨ, ਜਿਨ੍ਹਾਂ ਦੀ ਪਛਾਣ ਕਰਨ ਵਿੱਚ ਪੁਲਿਸ ਦੀਆਂ ਟੀਮਾਂ ਜੁਟੀਆਂ ਹੋਈਆਂ ਹਨ। ਗੋਲੀ ਚਲਾਉਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।



