Punjab

ਜਲੰਧਰ ਦੇ ਰਾਮਾਨੰਦ ਚੌਕ ‘ਚੋਂ ਬੋਰਡ ਪੁੱਟਣ ਦਾ ਐੱਸਸੀ ਕਮਿਸ਼ਨ ਨੇ ਲਿਆ ਨੋਟਿਸ

ਪੁਲਿਸ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਤੋਂ ਰਿਪੋਰਟ ਤਲਬ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 12 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਕ ਅਖਬਾਰ ਵਿੱਚ ਛਪੀ ਖ਼ਬਰ ਅਨੁਸਾਰ’ ਅਮਰ ਸ਼ਹੀਦ 108 ਰਾਮਾਨੰਦ ਚੌਕ ਚ ਲਿਖੇ ਜੈ ਗੁਰੂਦੇਵ ਧੰਨ ਗੁਰਦੇਵ ਦੇ ਜੈਕਾਰੇ ਪੁੱਟ ਕੇ ਕੀਤੀ ਬੇਅਦਬੀ, ਕੀਤੀ ਗਈ ਹੈ ਜਿਸ ਸਬੰਧੀ ਕਮਿਸ਼ਨ ਨੇ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004’ ਦੀ ਧਾਰਾ 10 ਤਹਿਤ (2) (ਐਚ) ਸੂ ਮੋਟੋ ਨੋਟਿਸ ਲੈਂਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਸਲੇ ਸਬੰਧੀ ਮਿਤੀ 18-08-2025 ਨੂੰ ਪੁਲਿਸ ਕਮਿਸ਼ਨਰ ਜਲੰਧਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button